ਅੰਮ੍ਰਿਤਸਰ, 14 ਮਈ, ਦੇਸ਼ ਕਲਿਕ ਬਿਊਰੋ :
ਸਰਹੱਦ ‘ਤੇ ਜੰਗਬੰਦੀ ਤੋਂ ਬਾਅਦ, ਪਾਕਿਸਤਾਨ ਨੇ ਉਸ ਬੀਐਸਐਫ ਜਵਾਨ ਨੂੰ ਰਿਹਾਅ ਕਰ ਦਿੱਤਾ ਹੈ ਜੋ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ। ਪੱਛਮੀ ਬੰਗਾਲ ਦੇ ਰਹਿਣ ਵਾਲੇ ਇਸ ਸਿਪਾਹੀ ਨੂੰ ਪਾਕਿਸਤਾਨੀ ਰੇਂਜਰਾਂ ਨੇ ਪੰਜਾਬ ਨਾਲ ਲੱਗਦੀ ਸਰਹੱਦ ਤੋਂ ਹਿਰਾਸਤ ਵਿੱਚ ਲਿਆ ਸੀ। ਉਹ ਕਈ ਦਿਨ ਪਹਿਲਾਂ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ।
ਜਵਾਨ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਅੰਮ੍ਰਿਤਸਰ ਦੇ ਅਟਾਰੀ ਬਰਾਡਰ ਰਾਹੀਂ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਦੀਆਂ ਸੁਰੱਖਿਆ ਏਜੰਸੀਆਂ ਵਿਚਕਾਰ ਚੱਲ ਰਹੀ ਗੱਲਬਾ ਤੋਂ ਬਾਅਦ ਕਾਰਵਾਈ ਨੇਪਰੇ ਚੜ੍ਹ ਸਕੀ।