Justice Gavai ਅੱਜ ਭਾਰਤ ਦੇ 52ਵੇਂ ਚੀਫ਼-ਜਸਟਿਸ ਵਜੋਂ ਸਹੁੰ ਚੁੱਕਣਗੇ

ਰਾਸ਼ਟਰੀ


ਨਵੀਂ ਦਿੱਲੀ, 14 ਮਈ, ਦੇਸ਼ ਕਲਿਕ ਬਿਊਰੋ :
Justice Gavai (ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ) ਅੱਜ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਮੌਜੂਦਾ ਸੀਜੇਆਈ ਸੰਜੀਵ ਖੰਨਾ ਦਾ ਕਾਰਜਕਾਲ ਬੀਤੇ ਕੱਲ੍ਹ 13 ਮਈ ਨੂੰ ਖਤਮ ਹੋ ਗਿਆ ਸੀ। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਸਟਿਸ ਗਵਈ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।
ਜਸਟਿਸ ਗਵਈ ਦਾ ਨਾਮ ਸੀਜੇਆਈ ਖੰਨਾ ਤੋਂ ਬਾਅਦ ਸੀਨੀਆਰਤਾ ਸੂਚੀ ਵਿੱਚ ਸੀ। ਇਸੇ ਲਈ ਜਸਟਿਸ ਖੰਨਾ ਨੇ ਉਨ੍ਹਾਂ ਦਾ ਨਾਮ ਅੱਗੇ ਰੱਖਿਆ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਿਰਫ਼ 7 ਮਹੀਨਿਆਂ ਲਈ ਹੈ।
ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਉਨ੍ਹਾਂ ਦੇ ਪ੍ਰੋਫਾਈਲ ਦੇ ਅਨੁਸਾਰ, ਜਸਟਿਸ ਗਵਈ ਨੂੰ 24 ਮਈ, 2019 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਸੀ। ਉਨ੍ਹਾਂ ਦੀ ਸੇਵਾਮੁਕਤੀ ਦੀ ਮਿਤੀ 23 ਨਵੰਬਰ 2025 ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।