ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਮਾਰੀ ਬਾਜ਼ੀ
ਮੋਹਾਲੀ, 14 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਇੱਥੇ ਨਤੀਜੇ ਦਾ ਐਲਾਨ ਕੀਤਾ ਗਿਆ। 12ਵੀਂ ਕਲਾਸ ਵਿਚੋਂ ਪਹਿਲੇ ਤਿੰਨੇ ਸਥਾਨ ਕੁੜੀਆਂ ਨੇ ਪ੍ਰਾਪਤ ਕੀਤੇ ਹਨ। ਬਰਨਾਲਾ ਜ਼ਿਲ੍ਹੇ ਦੀ ਹਰਸੀਰਤ ਕੌਰ 500 ਵਿਚੋਂ 500 ਨੰਬਰ ਲੈ ਕੇ ਪਹਿਲੇ ਸਥਾਨ ਉਤੇ ਰਹੀ।
