ਸ੍ਰੀ ਮੁਕਤਸਰ ਸਾਹਿਬ, 15 ਮਈ: ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭੀਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਮੁਕਤਸਰ ਵਿਖੇ ਸਮੂਹ ਸਕੂਲਾ ਦੇ ਪ੍ਰਿੰਸੀਪਲ ਅਤੇ ਟਰਾਸਪੋਰਟ ਇੰਨਚਾਰਜ ਲਈ ਸੇਫ ਸਕੂਲ ਵਾਹਨ ਪਾਲਸੀ ਤਹਿਤ ਟ੍ਰਰੇਨਿੰਗ ਪ੍ਰੋਗਰਾਮ ਡੀ. ਏ. ਵੀ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਦੋਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਸ਼ਿਵਾਨੀ ਨਾਗਪਾਲ ਵੱਲੋਂ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ ਤੇ ਸਕੂਲ ਵੈਨਾਂ ਦੀ ਚੈਕਿੰਗ ਹਰ 15 ਦਿਨਾਂ ਬਾਅਦ ਕਰਦੇ ਰਹਿਣ ਅਤੇ ਮਹੀਨੇ ਵਿੱਚ ਇੱਕ ਵਾਰ ਮਾੱਕ ਡਰਿਲ ਵੀ ਕਰਵਾਉਂਦੇ ਰਹਿਣ ਤਾਂ ਜੋ ਸਕੂਲੀ ਵਾਹਨਾਂ ਵਿੱਚ ਸਫਰ ਕਰਨ ਵਾਲੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਦੀਆਂ ਹਦਾਇਤਾਂ ਬਾਰੇ ਦੱਸਿਆ ਗਿਆ ਕਿ ਬੱਸ ਦੇ ਪਿੱਛੇ ਅਤੇ ਅੱਗੇ “ਸਕੂਲ ਬੱਸ” ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਇਹ ਕਿਰਾਏ ‘ਤੇ ਲਈ ਗਈ ਬੱਸ ਹੈ, ਤਾਂ “ਔਨ ਸਕੂਲ ਡਿਊਟੀ ਸਪਸ਼ਟ ਤੌਰ ‘ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ-ਏਡ-ਬਾਕਸ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਸੀ ਸੀਟੀਵੀ ਕੈਮਰਾ ਹੋਣਾ ਲਾਜ਼ਮੀ ਹੈ। ਬੱਸ ਦੀਆਂ ਖਿੜਕੀਆਂ ਨੂੰ ਹੋਰੀਜ਼ੈਂਟਲ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਲਾਜ਼ਮੀ ਹੈ।ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਬੱਸ ‘ਤੇ ਸਕੂਲ ਦਾ ਨਾਮ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਥਾਰਟੀ ਦਾ ਫ਼ੋਨ ਨੰਬਰ ਵੀ ਲਾਜ਼ਮੀ ਹੋਣਾ ਚਾਹੀਦਾ ਹੈ।ਬੱਸ ਦੇ ਦਰਵਾਜ਼ੇ ਭਰੋਸੇਯੋਗ ਤਾਲੇ ਨਾਲ ਫਿੱਟ ਕੀਤੇ ਜਾਣੇ ਲਾਜ਼ਮੀ ਹੈ।ਸਕੂਲ ਬੱਸ ਵਿੱਚ ਸਪੀਡ ਗਵਰਨਰ ਲਗਾਇਆ ਜਾਣਾ ਲਾਜ਼ਮੀ ਹੈ।ਸਕੂਲ ਬੱਸ ਦੀ ਬਾਡੀ ਪੀਲੇ ਰੰਗ ਦੀ ਹੋਣੀ ਲਾਜ਼ਮੀ ਹੈ।ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ, ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਹੋਣੀ ਲਾਜ਼ਮੀ ਹੈ। ਵਾਹਨ ਸੜਕ ਦੇ ਯੋਗ ਹੋਣਾ ਚਾਹੀਦਾ ਹੈ ਅਤੇ ਇੱਕ ਸਾਲਾਨਾ ਫਿਟਨੈਸ ਸਰਟੀਫਿਕੇਟ ਲੈ ਕੇ ਜਾਣਾ ਲਾਜ਼ਮੀ ਹੈ। । ਸਕੂਲੀ ਬੱਸਾਂ ਦਾ ਬੀਮਾ ਲਾਜ਼ਮੀ ਹੈ।ਸਕੂਲ ਬੱਸ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਲਾਜ਼ਮੀ ਹੈ। ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹਰ ਵਾਹਨ, ਬੱਸ, ਵੈਨ ਜਾਂ ਆਵਾਜਾਈ ਦੇ ਅਜਿਹੇ ਹੋਰ ਸਾਧਨਾਂ ਕੋਲ ਉਚਿਤ ਪਰਮਿਟ/ਇਜਾਜ਼ਤ ਹੋਣੀ ਲਾਜ਼ਮੀ ਹੈ।ਸਕੂਲ ਬੱਸ ਦੇ ਡਰਾਈਵਰ ਕੋਲ ਹੈਵੀ ਟਰਾਂਸਪੋਰਟ ਵਾਹਨ ਚਲਾਉਣ ਲਈ ਵੈਧ ਲਾਇਸੰਸ ਹੋਣਾ ਅਤੇ ਘੱਟੋ-ਘੱਟ 05 ਸਾਲ ਦਾ ਤਜਰਬਾ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ ਅਤੇ ਉਸਦਾ ਟ੍ਰੈਫਿਕ ਅਪਰਾਧਾਂ ਦਾ ਕੋਈ ਪਿਛਲਾ ਰਿਕਾਰਡ ਨਹੀਂ ਹੋਣਾ ਚਾਹੀਦਾ।ਸਕੂਲ ਬੱਸ ਦੇ ਡਰਾਈਵਰ ਅਤੇ ਕੰਡਕਟਰ/ਅਟੈਂਡੈਂਟ ਨੂੰ ਸਹੀ ਵਰਦੀ ਪਹਿਨਣੀ ਚਾਹੀਦੀ ਹੈ। ਜਿਸ ਤੇ ਡਰਾਈਵਰ ਅਤੇ ਕੰਡਕਟਰ ਦਾ ਲਾਇਸੈਂਸ ਨੰਬਰ ਲਿਖਿਆ ਹੋਣਾ ਲਾਜ਼ਮੀ ਹੈ।ਵਾਹਨ ਦੇ ਡਰਾਈਵਰਾਂ ਦਾ ਮੈਡੀਕਲ ਫਿਟਨੈਸ ਅਤੇ ਡੋਪ ਟੈਸਟ ਜ਼ਿਲ੍ਹੇ ਦੇ ਸਿਵਲ ਸਰਜਨ ਦੁਆਰਾ ਕੀਤਾ ਜਾਵੇਗਾ।ਹਰ ਬੱਸ ਲਈ ਜਿਸ ਵਿੱਚ ਲੜਕੀਆਂ ਹੋਣ ਔਰਤ ਸੇਵਾਦਾਰ ਲਾਜ਼ਮੀ ਹੈ।ਬੱਸ ਡਰਾਈਵਰ ਨੂੰ ਸਕੂਲ ਬੱਸ ਵਿੱਚ ਲਿਜਾਏ ਜਾ ਰਹੇ ਬੱਚਿਆਂ ਦੇ ਨਾਵਾਂ ਦੀ ਇੱਕ ਪੂਰੀ ਸੂਚੀ ਆਪਣੇ ਨਾਲ ਰੱਖਣੀ ਲਾਜ਼ਮੀ ਹੈ, ਜਿਸ ਵਿੱਚ ਨਾਮ ਤੋਂ ਇਲਾਵਾ ਕਲਾਸ, ਰਿਹਾਇਸ਼ੀ ਪਤਾ, ਬਲੱਡ ਗਰੁੱਪ ਅਤੇ ਰੁਕਣ ਦੇ ਬਿੰਦੂ, ਰੂਟ ਪਲਾਨ, ਆਦਿ ਜਰੂਰ ਹੋਵੇ। ਹਰੇਕ ਬੱਸ ਵਿੱਚ ਹਾਜ਼ਰੀ ਰਜਿਸਟਰ ਲਾਜ਼ਮੀ ਹੈ ਜਿੱਥੇ ਕੰਡਕਟਰ ਬੱਚੇ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕਰੇਗਾ।ਸਕੂਲ ਬੱਸ ਦਾ ਐਮਰਜੈਂਸੀ ਐਗਜ਼ਿਟ ਹੋਣਾ ਚਾਹੀਦਾ ਹੈ{ਸੱਜੇ ਪਾਸੇ ਅਤੇ ਪਿੱਛੇ )। ਸਕੂਲ ਕੋਲ ਸਕੂਲੀ ਵੈਨਾਂ ਦੀ ਪਾਰਕਿੰਗ ਸਬੰਧੀ ਆਪਣੀ ਜਗ੍ਹਾ ਹੋਣੀ ਲਾਜ਼ਮੀ ਹੈ।ਸਕੂਲ ਵਿੱਚ ਬੱਸ ਤੋਂ ਚੜਨ ਅਤੇ ਉਤਰਨ ਸਮੇਂ ਬੱਚੇ ਵੱਲੋਂ ਕਿਸੇ ਵੀ ਸੂਰਤ ਵਿੱਚ ਰੋਡ ਕਰਾਸ ਨਹੀ ਕਰਵਾਇਆ ਜਾਵੇਗਾ। ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਹਾਜਰ ਹੋਏ ਸਾਰੇ ਸਕੂਲ ਦੇ ਪ੍ਰਿੰਸੀਪਲ ਅਤੇ ਟਰਾਸਪੋਰਟ ਇੰਨਚਾਰਜ ਵਲੋਂ ਵਿਸ਼ਵਾਸ ਦਵਾਇਆ ਗਿਆ ਕਿ ਉਹ ਸੇਫ ਸਕੂਲ ਵਾਹਨ ਪਾਲਸੀ ਦੇ ਨਿਯਮਾ ਦੀ ਆਪਣੇ ਆਪਣੇ ਸਕੂਲਾ ਵਿੱਚ ਸਖਤੀ ਨਾਲ ਪਾਲਣਾ ਕਰਨਗੇ।
ਇਸ ਮੌਕੇ ਸ੍ਰੀ ਮਤੀ ਵਰਸ਼ਾ ਸਚਦੇਵਾ ਡੀ ਏ ਵੀ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ , ਸ੍ਰੀ ਸੌਰਵ ਚਾਵਲਾ ਲੀਗਲ ਕਮ- ਪ੍ਰੋਫੇਸ਼ਨ ਅਫਸਰ , ਸ੍ਰੀ ਮਤੀ ਅਨੂ ਬਾਲਾ ਬਾਲ ਸੁਰੱਖਿਆ ਅਫਸਰ, ਸ੍ਰੀ ਮਤੀ ਹੀਨਾ ਆਊਟਰੀਚ ਵਰਕਰ, ਸ੍ਰੀ ਗੁਰਜੋਤ ਸਿੰਘ ਸੁਪਵਾਇਜਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਤੇ ਟਰਾਸਪੋਰਟ ਇੰਚਾਰਜ ਵੀ ਮੌਜੂਦ ਸਨ।