ਮੋਹਾਲੀ, 15 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਸੈਸ਼ਨ 2024-25 10ਵੀਂ ਕਲਾਸ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਨੂੰ ਲੈ ਕੇ ਵੱਡਾ ਅੱਪਡੇਟ ਸਾਹਮਣੇ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜਾ ਐਲਾਨਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 14 ਮਈ ਨੂੰ ਬੋਰਡ ਵੱਲੋਂ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦਾ ਨਤੀਜਾ ਭਲਕੇ 16 ਮਈ ਨੂੰ ਦੁਪਹਿਰ 2.30 ਵਜੇ ਐਲਾਨਿਆ ਜਾਣਾ ਹੈ।
ਬੋਰਡ ਦੇ ਮੁੱਖ ਦਫ਼ਤਰ ਵਿਖੇ ਇਹ ਨਤੀਜਾ ਜਾਰੀ ਕੀਤਾ ਜਾਵੇਗਾ।ਇਹ ਨਤੀਜਾ ਬੋਰਡ ਦੀ ਅਧਿਕਾਰਿਕ ਵੈਬਸਾਈਟ ’ਤੇ ਉਪਲਬਧ ਹੋਵੇਗਾ।ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਤੀਜੇ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਦਾ ਨਤੀਜਾ ਭਲਕੇ ਜਾਰੀ ਕਰੇਗਾ
Published on: May 15, 2025 2:06 pm