ਲਖਨਊ, 15 ਮਈ, ਦੇਸ਼ ਕਲਿਕ ਬਿਊਰੋ :
ਇੱਕ ਵਿਆਹ ਤੋਂ ਵਾਪਸ ਆ ਰਹੀ ਇੱਕ ਅਰਟਿਗਾ ਕਾਰ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ। ਕਾਰ ਵਿੱਚ 13 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 8 ਦੀ ਹਾਲਤ ਗੰਭੀਰ ਹੈ।ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਵਿੱਚ ਵਾਪਰਿਆ।
ਇਹ ਹਾਦਸਾ ਬੁੱਧਵਾਰ ਰਾਤ ਨੂੰ ਕਰੀਬ 1 ਵਜੇ ਕੋਤਵਾਲੀ ਦੇਹਾਤੀ ਥਾਣਾ ਖੇਤਰ ਅਧੀਨ ਆਉਂਦੇ ਚਕਵਾ ਚੌਕੀ ਨੇੜੇ ਵਾਪਰਿਆ। ਟਰੱਕ ਨੇ ਅਰਟੀਗਾ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਕਾਰ ਨੂੰ ਕਈ ਮੀਟਰ ਘਸੀਟਦਾ ਲੈ ਗਿਆ।ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਆਹ ਤੋਂ ਪਰਤ ਰਹੇ ਲੋਕਾਂ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰੀ, ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
Published on: May 15, 2025 10:53 am