ਮੋਰਿੰਡਾ 16 ਮਈ (ਭਟੋਆ)
ਐਨ. ਐਸ.ਕਿਯੂ.ਐਫ.ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਦੇ ਪ੍ਰਧਾਨ ਭੁਪਿੰਦਰ ਨੇ ਦੱਸਿਆ ਕਿ ਫਰੰਟ ਵੱਲੋਂ 25 ਮਈ ਨੂੰ ਲੁਧਿਆਣਾ ਵਿਖੇ ਪੋਲ-ਖੋਲ ਰੈਲੀ ਕੀਤੀ ਜਾਵੇਗੀ l ਫਰੰਟ ਦੇ ਆਗੂਆਂ ਦਾ ਕਹਿਣਾ ਕਿ ਸਬ ਕਮੇਟੀ ਵੱਲੋਂ ਐਨ. ਐਸ.ਕਿਯੂ.ਐਫ.ਟੀਚਰਜ ਫਰੰਟ ਦੀਆਂ
ਮੰਗਾਂ ਦੇ ਹੱਲ ਲਈ 20 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਕਿ 20 ਦਿਨਾਂ ਬਾਅਦ ਫ੍ਰੰਟ ਦੇ ਮੈਂਬਰਾਂ ਨੂੰ ਦੁਬਾਰਾ ਬੁਲਾ ਕੇ ਗੱਲਬਾਤ ਕੀਤੀ ਜਾਵੇਗੀ l ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਕੋਲ ਅੱਜ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਦਾ ਸਮਾਂ ਨਹੀਂ ਹੈ l ਜਿਸ ਕਰਕੇ ਵੋਕੇਸ਼ਨਲ ਟ੍ਰੇਨਰ ਵਿੱਚ ਸਰਕਾਰ ਵਿਰੁੱਧ ਭਾਰੀ ਰੋਸ਼ ਹੈ। ਉਹਨਾਂ ਕਿਹਾ ਕਿ ਜੋ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਕਹਿੰਦੀ ਸੀ ਕਿ ਸਾਡੀ ਸਰਕਾਰ ਆਉਣ ‘ਤੇ ਕਿਸੇ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ l ਸਭ ਤੋਂ ਪਹਿਲਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ l ਅੱਜ ਤਿੰਨ ਸਾਲ ਤੋਂ ਬਾਅਦ ਵੀ ਸਾਰੇ ਕੱਚੇ ਮੁਲਾਜ਼ਮ ਅਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ l ਆਪ ਸਰਕਾਰ ਸਰਕਾਰੀ ਸਕੂਲਾਂ ਨੂੰ ਕਾਰਪੋਰੇਟ ਘਰਾਣਿਆ ਨੂੰ ਸੌਂਪ ਰਹੀ ਹੈ l ਜਿਸ ਨਾਲ ਗ਼ਰੀਬ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ l ਜਿਸਦਾ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾਵੇਗਾ l ਉਨਾ ਦੱਸਿਆ ਕਿ ਐਨ. ਐਸ.ਕਿਯੂ.ਐਫ. ਵੋਕੇਸ਼ਨਲ ਟੀਚਰ ਬਹੁਤ ਘੱਟ ਤਨਖਾਹਾਂ ਤੇ ਆਪਣੇ ਘਰਾਂ ਤੋ 100-100 ਕਿਲੋਮੀਟਰ ਦੂਰ ਪਿਛਲੇ 11 ਸਾਲਾਂ ਤੋ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਕਈ ਬਿਆਨ ਵੀ ਦਿੱਤੇ ਗਏ ਕਿ ਕੰਪਨੀਆ ਵੱਲੋ ਮੁਲਾਜ਼ਮਾਂ ਦਾ ਸ਼ੋਸ਼ਨ ਕੀਤਾ ਜਾ ਰਿਹਾ ਹੈ ਅਤੇ ਅਸੀ ਇਹ ਸਭ ਬੰਦ ਕਰਕੇ ਇਹਨਾਂ ਨੂੰ ਪੱਕੇ ਕਰਾਂਗੇ। ਫਰੰਟ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਹਰਿਆਣਾ ਦੀ ਤਰਜ਼ ਤੇ ਤਨਖਾਹ 35075 ਅਤੇ ਜੌਬ ਸੁਰੱਖਿਆ ਦੀ ਨੀਤੀ ਬਣਾਈ ਜਾਵੇ l