ਖਰੜ ਨਗਰ ਕੌਂਸਲ ਦੀ ਪ੍ਰਧਾਨ ਜਸਪ੍ਰੀਤ ਲੌਂਗੀਆ ਖਿਲਾਫ ਬੇਭਰੋਸਗੀ ਦਾ ਮਤਾ ਪਾਸ

Published on: May 16, 2025 2:30 pm

Punjab


ਅਨਮੋਲ ਗਗਨ ਮਾਨ ਅਤੇ ਡਾ ਚਰਨਜੀਤ ਨੇ ਕੌਂਸਲਰਾਂ ਦਾ ਕੀਤਾ ਧੰਨਵਾਦ

ਖਰੜ: 16 ਮਈ, ਮਲਕੀਤ ਸੈਣੀ

ਪਿਛਲੇ ਕਈ ਸਾਲਾਂ ਤੋਂ ਨਗਰ ਕੌਂਸਲ ਖਰੜ ਦੀ ਪ੍ਰਧਾਨ ਨੂੰ ਲਾਹੁਣ ਦਾ ਚੱਲ ਰਿਹਾ ਰੇੜਕਾ ਅੱਜ ਉਸ ਸਮੇਂ ਖਤਮ ਹੋ ਗਿਆ ਜਦੋਂ ਅੱਜ ਹੋਈ ਨਗਰ ਕੌਂਸਲ ਦੀ ਮੀਟਿੰਗ ‘ਚ ਦੋ ਵਿਧਾਇਕਾਂ ਤੇ 18 ਕੌਂਸਲਰਾਂ ਨੇ ਨਗਰ ਕੌਂਸਲ ਪ੍ਰਧਨ ਜਸਪ੍ਰੀਤ ਕੌਰ ਲੌਂਗੀਆ ਖਿਲਾਫ ਬੇਭਰੋਸਗੀ ਦੇ ਮਤੇ ਦੇ ਹੱਕ ਵਿੱਚ ਵੋਟਾਂ ਪਾਈਆਂ।
ਅੱਜ ਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਅਤੇ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾ ਚਰਨਜੀਤ ਸਿੰਘ ਦੀ ਅਗਵਾਈ ‘ਚ ਕਈ ਦਿਨਾਂ ਤੋਂ ਬਾਹਰ ਬੈਠੇ 18 ਕੌਂਸਲਰਾਂ ਦੀ ਬੱਸ ਨਗਰ ਕੌਂਸਲ ਦੇ ਬਾਹਰ ਸਾਢੇ 10 ਵਜੇ ਦੇ ਕਰੀਬ ਉੱਥੇ ਆਈ ਅਤੇ ਸਾਰੇ ਕੌਂਸਲਰ ਆਮ ਆਦਮੀ ਪਾਰਟੀ ਦੀ ਅਗਵਾਈ ‘ਚ ਮੀਟਿੰਗ ਹਾਲ ਵਿੱਚ ਪਹੁੰਚੇ। ਜਿਊਂ ਹੀ ਬੇਭਰੋਸਗੀ ਦੇ ਮਤੇ ‘ਤੇ ਵੋਟਾ ਪਈਆਂ ਤਾਂ 27 ਕੌਂਸਲਰਾਂ ਤੇ ਦੋ ਵਿਧਾਇਕਾਂ ਚੋਂ 18 ਕੌਂਸਲਰਾਂ ਤੇ ਵਿਧਾਇਕਾਂ ਨੇ ਜਸਪ੍ਰੀਤ ਕੌਰ ਲੌਂਗੀਆ ਦੇ ਖਿਲਾਫ ਵੋਟ ਪਾਈ, ਦੂਜੇ ਪਾਸੇ ਨਗਰ ਕੌਂਸਲ ਪ੍ਰਧਾਨ ਦੇ ਨਾਲ ਸਿਰਫ ਦੋ ਕੌਂਸਲਰ ਹੀ ਸ਼ਾਮਲ ਹੋਏ। ਵੋਟਿੰਗ ਹੱਥ ਖੜੇ ਕਰਕੇ ਕੀਤੀ ਗਈ। ਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਉਨ੍ਹਾਂ ਦਾ ਸਾਥ ਦੇਣ ਵਾਲੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰਵਾਇਆ ਜਾਵੇਗਾ ਅਤੇ ਖਰੜ ਵਾਸੀਆਂ ਨੂੰ ਆਮ ਆਦਮੀ ਪਾਰਟੀ ਦਾ ਨਵਾਂ ਪ੍ਰਧਾਨ ਦਿੱਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।