ਲੰਡਨ, 16 ਮਈ, ਦੇਸ਼ ਕਲਿਕ ਬਿਊਰੋ :
ਪੀਐਨਬੀ ਘੁਟਾਲੇ ਦੇ ਮੁੱਖ ਮੁਲਜ਼ਮ ਭਗੌੜੇ Nirav Modi ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਲੰਡਨ ਦੇ ਕਿੰਗਜ਼ ਬੈਂਚ ਡਿਵੀਜ਼ਨ ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਇਸਨੂੰ ਰੱਦ ਕਰ ਦਿੱਤਾ। ਭਾਰਤ ਵੱਲੋਂ, ਸੀਬੀਆਈ ਦੇ ਵਕੀਲ ਨੇ ਨੀਰਵ ਦੀਆਂ ਦਲੀਲਾਂ ਦਾ ਵਿਰੋਧ ਕੀਤਾ ਸੀ।
Nirav Modi ‘ਤੇ ਪੰਜਾਬ ਨੈਸ਼ਨਲ ਬੈਂਕ (PNB) ਤੋਂ ਕਰਜ਼ਾ ਲੈ ਕੇ ਲਗਭਗ 14 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਘੁਟਾਲੇ ਦੇ ਸਾਹਮਣੇ ਆਉਣ ਤੋਂ ਬਾਅਦ, ਉਹ ਜਨਵਰੀ 2018 ਵਿੱਚ ਦੇਸ਼ ਛੱਡ ਕੇ ਭੱਜ ਗਿਆ ਸੀ। ਨੀਰਵ ਨੂੰ 19 ਮਾਰਚ, 2019 ਨੂੰ ਦੱਖਣ-ਪੱਛਮੀ ਲੰਡਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ, ਉਹ ਉੱਥੇ ਜੇਲ੍ਹ ਵਿੱਚ ਹੈ।
ਨੀਰਵ ਵਿਰੁੱਧ ਭਾਰਤ ਵਿੱਚ ਧੋਖਾਧੜੀ ਦੇ ਤਿੰਨ ਮਾਮਲੇ ਦਰਜ ਹਨ। ਪੰਜਾਬ ਨੈਸ਼ਨਲ ਬੈਂਕ (PNB) ਨਾਲ ਧੋਖਾਧੜੀ ਦਾ CBI ਕੇਸ। ਦੂਜਾ, ਪੀਐਨਬੀ ਮਾਮਲਾ ਮਨੀ ਲਾਂਡਰਿੰਗ ਦਾ ਮਾਮਲਾ ਹੈ ਅਤੇ ਤੀਜਾ, ਸੀਬੀਆਈ ਦੀ ਕਾਰਵਾਈ ਵਿੱਚ ਸਬੂਤਾਂ ਅਤੇ ਗਵਾਹਾਂ ਨਾਲ ਛੇੜਛਾੜ ਦਾ ਮਾਮਲਾ ਹੈ।

ਲੰਡਨ ‘ਚ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਰੱਦ
Published on: May 16, 2025 7:04 am