ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ

Published on: May 16, 2025 2:50 pm

Punjab

ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਦੀ ਝੰਡੀ

ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਵਿਦਿਅਕ ਸੈਸ਼ਨ 2024-25 ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਬੋਰਡ ਵੱਲੋਂ 10ਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿੱਚ ਫਰੀਦਕੋਟ ਜ਼ਿਲ੍ਹੇ ਦੀ ਅਕਸ਼ਨੂਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੂਜੇ ਨੰਬਰ ਉਤੇ ਰਤਿੰਦਰਦੀਪ ਕੌਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਤੀਜਾ ਸਥਾਨ ਅਰਸ਼ਦੀਪ ਕੌਰ ਨੇ ਪ੍ਰਾਪਤ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।