ਅੰਮ੍ਰਿਤਸਰ: 17 ਮਈ, ਦੇਸ਼ ਕਲਿੱਕ ਬਿਓਰੋ
ਨਸ਼ੀਲੇ ਪਦਾਰਥਾਂ ਦੇ ਗੱਠਜੋੜ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇੱਕ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਮੁਲਜ਼ਮਾਂ ਨੂੰ 1.01 ਕਿਲੋਗ੍ਰਾਮ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖਿਲਾਫ NDPS ਐਕਟ ਤਹਿਤ FIR ਥਾਣਾ ਗੇਟ ਹਕੀਮਾ ਅਤੇ ਥਾਣਾ ਵੇਰਕਾ ਵਿਖੇ ਦਰਜ ਕੀਤੀਆਂ ਗਈਆਂ ਹਨ।ਮੁਲਜ਼ਮਾਂ ਦੇ ਅੱਗੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਡਰੱਗ ਕਾਰਟੈਲਾਂ ਨੂੰ ਖਤਮ ਕਰਨ, ਅੰਤਰਰਾਸ਼ਟਰੀ ਨਾਰਕੋ-ਵਿੱਤੀ ਨੈੱਟਵਰਕਾਂ ਨੂੰ ਭੰਗ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।