ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਡਾ. ਜਮੀਲ ਉਰ ਰਹਿਮਾਨ

Published on: May 17, 2025 8:55 pm

ਪੰਜਾਬ

ਮਾਲੇਰਕੋਟਲਾ, 17 ਮਈ -ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਰੰਭੀ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਮਾਲੇਰਕੋਟਲਾ ਦੇ ਅਧੀਨ ਆਉਂਦੇ ਪਿੰਡ ਫੌਜੇਵਾਲ, ਕਸਬਾ ਭੁਰਾਲ ਅਤੇ ਕਲਿਆਣ ਵਿੱਚ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਇਹ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਅਤੇ ਇਹ ਮੁਹਿੰਮ ਆਉਂਦੇ ਦਿਨਾਂ ਵਿੱਚ ਹੋਰ ਪਿੰਡਾਂ ਵਿੱਚ ਵੀ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਕਈ ਨਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਦੇ ਪੁਲੀਸ ਨੂੰ ਦਿੱਤੀ ਜਾਵੇ।

ਇਸ ਮੌਕੇ ਕੁਆਡੀਨੇਟਰ ਨਸ਼ਾ ਛੁਡਾਓ ਕਮੇਟੀ ਸਿੰਗਾਰਾ ਸਿੰਘ (ਸਰਪੰਚ ਪਿੰਡ ਰੁੜਕਾ), ਸਰਪੰਚ ਪਿੰਡ ਫੌਜੇਵਾਲ ਬੀਬਾ ਗੁਰਮੀਤ ਕੌਰ, ਸਰਪੰਚ ਪਿੰਡ ਕਲਿਆਣ ਬੀਬਾ ਕੁਲਵੰਤ ਕੌਰ, ਸਰਪੰਚ ਪਿੰਡ ਕਸਬਾ ਭੁਰਾਲ ਬਲਬੀਰ ਸਿੰਘ,  ਬੀ.ਡੀ.ਪੀ.ਓ ਜਗਰਾਜ ਸਿੰਘ, ਬੁਲਾਰਾ ਹਰੀਪਾਲ ਸਿੰਘ ਕਸਬਾ ਭਰਾਲ, ਆਪ ਆਗੂ ਜਗਮੋਹਨ ਸਿੰਘ, ਬਾਰਾ‌ ਸਿੰਘ ਕਲਿਆਣ, ਪ੍ਰਧਾਨ ਜਗਰਾਜ ਸਿੰਘ ਫੋਜੇਵਾਲ, ਪ੍ਰਧਾਨ ਟਰੱਕ ਯੂਨੀਅਨ ਸੰਦੌੜ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਆਪ ਆਗੂ ਸੁੱਖਾ ਗਿੱਲ ਮਿੱਠੇਵਾਲ, ਹਰਪ੍ਰੀਤ ਸਿੰਘ ਬਬਲਾ ਸੰਦੌੜ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਹਾਜਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।