ਜਲੰਧਰ, 17 ਮਈ, ਦੇਸ਼ ਕਲਿਕ ਬਿਊਰੋ :
ਦੇਸ਼ ਦੀਆਂ ਸਭ ਤੋਂ ਵੱਡੀਆਂ ਯੂਨੀਵਰਸਿਟੀਆਂ ਵਿੱਚੋਂ ਇੱਕ ਪੰਜਾਬ ਦੇ ਫਗਵਾੜਾ ‘ਚ ਸਥਿਤ ਹੈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਆਪਣਾ ਸਿੱਖਿਆ ਸਮਝੌਤਾ ਰੱਦ ਕਰਨ ਦਾ ਫੈਸਲਾ ਕੀਤਾ ਹੈ।ਇਨ੍ਹਾਂ ਦੇਸ਼ਾਂ ਨੇ ਭਾਰਤ-ਪਾਕਿਸਤਾਨ ਯੁੱਧ ਦੌਰਾਨ ਪਾਕਿਸਤਾਨ ਦਾ ਸਮਰਥਨ ਕੀਤਾ ਸੀ। ਇਹ ਜਾਣਕਾਰੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਮਾਲਕ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਖੁਦ ਜਾਰੀ ਕੀਤੀ ਹੈ।
ਉਨ੍ਹਾਂ ਨੇ ਸਾਂਝੇ ਕੀਤੇ ਗਏ ਇੱਕ ਟਵੀਟ ਵਿੱਚ ਕਿਹਾ – ਸਾਡੀ ਯੂਨੀਵਰਸਿਟੀ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਹਰ ਤਰ੍ਹਾਂ ਦੇ ਸਮਝੌਤੇ ਰੱਦ ਕਰਦੀ ਹੈ, ਜੋ ਸਾਡੇ ਦੁਸ਼ਮਣ ਦੇਸ਼ ਦੀ ਮਦਦ ਕਰਦੇ ਹਨ ਅਤੇ ਇਹ ਭਵਿੱਖ ਵਿੱਚ ਵੀ ਅਜਿਹਾ ਹੀ ਰਹੇਗਾ। ਨਾਲ ਹੀ, ਐਲਪੀਯੂ ਦੇ ਮਾਲਕ ਨੇ ਹੋਰ ਵੱਡੀਆਂ ਵਿਦਿਅਕ ਸੰਸਥਾਵਾਂ ਨੂੰ ਵੀ ਦੋਵਾਂ ਦੇਸ਼ਾਂ ਨਾਲ ਆਪਣੇ ਸਮਝੌਤਿਆਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।
