NIA ਵਲੋਂ ਪੰਜਾਬ ‘ਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ 15 ਟਿਕਾਣਿਆਂ ‘ਤੇ ਛਾਪੇਮਾਰੀ

ਪੰਜਾਬ


ਚੰਡੀਗੜ੍ਹ, 17 ਮਈ, ਦੇਸ਼ ਕਲਿਕ ਬਿਊਰੋ :
ਰਾਸ਼ਟਰੀ ਜਾਂਚ ਏਜੰਸੀ (NIA) ਨੇ ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ 15 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਐਨਆਈਏ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਅਤੇ ਇਤਰਾਜ਼ਯੋਗ ਸਮੱਗਰੀ, ਮੋਬਾਈਲ ਅਤੇ ਡਿਜੀਟਲ ਡਿਵਾਈਸ ਅਤੇ ਦਸਤਾਵੇਜ਼ ਜ਼ਬਤ ਕੀਤੇ।
ਐਨਆਈਏ ਨੇ ਇਹ ਛਾਪੇਮਾਰੀ ਦਸੰਬਰ 2024 ਵਿੱਚ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਕੀਤੀ। ਐਨਆਈਏ ਅਧਿਕਾਰੀਆਂ ਨੇ ਕਿਹਾ ਕਿ ਇਹ ਛਾਪੇਮਾਰੀ ਬੀਕੇਆਈ ਮੁਖੀ ਹਰਵਿੰਦਰ ਸਿੰਘ ਉਰਫ਼ ਰਿੰਦਾ, ਹੈਂਡਲਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ ਅਤੇ ਉਸਦੇ ਸਾਥੀ ਸ਼ਮਸ਼ੇਰ ਸਿੰਘ ਸ਼ੇਰਾ ਉਰਫ਼ ਹਨੀ ਦੇ ਨੈੱਟਵਰਕ ਦੇ ਮੈਂਬਰਾਂ ਨੂੰ ਫੜਨ ਲਈ ਕੀਤੀ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।