ਫਾਜ਼ਿਲਕਾ 17 ਮਈ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਪੂਰੇ ਸੂਬੇ ਅੰਦਰ ਯੂਥ ਕਲਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਪੱਧਰੀ ਟ੍ਰੇਨਿੰਗ ਸੈਸ਼ਨ ਦੌਰਾਨ ਸਟੇਟ ਸੈਕਟਰੀ ਯੂਥ ਹਰਦੀਪ ਸਿੰਘ ਸਰਾਂ, ਹਲਕਾ ਕੋਆਰਡੀਨੇਟਰ ਲਵਪ੍ਰੀਤ ਅਚਲਾ, ਆਕਰਸ਼ ਕੋਆਰਡੀਨੇਟਰ ਜਲਾਲਾਬਾਦ, ਕੁਲਵਿੰਦਰ ਕੋਆਰਡੀਨੇਟਰ, ਹਰੀ ਚੰਦ ਕੋਆਰਡੀਨੇਟਰ ਆਦਿ ਵਿਸ਼ੇਸ਼ ਤੌਰ *ਤੇ ਮੌਜੂਦ ਸਨ।
ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਦੇ ਸੈਸ਼ਨ ਦੌਰਾਨ ਵੀਡੀਓ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਅਤੇ ਖੇਡਾਂ ਵੱਲ ਉਤਸਾਹਿਤ ਕਰਨ ਦਾ ਸੁਨੇਹਾ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੀ ਸਿਰਜਣਾ ਦੀ ਡੋਰ ਨੌਜਵਾਨਾਂ ਦੇ ਮੋਢਿਆਂ *ਤੇ ਹੈ ਤੇ ਨੌਜਵਾਨਾਂ ਨੂੰ ਸੂਬੇ ਦੀ ਭਲਾਈ ਪ੍ਰਤੀ ਆਪਣਾ ਰੋਲ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਥ ਕਲਬਾਂ ਦੇ ਗਠਨ ਨਾਲ ਨੌਜਵਾਨ ਪੀੜ੍ਹੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਲੋਕਾਂ ਨੂੰ ਨਸ਼ੇ ਦਾ ਜੜੋ ਖਾਤਮਾ ਕਰਨ ਸਬੰਧੀ ਜਨ ਜਾਗਰੂਕਤਾ ਫੈਲਾਏਗੀ ਉਥੇ ਖੇਡਾਂ ਦੇ ਮਹੱਤਵ ਨੂੰ ਸਮਝਦਿਆਂ ਆਪਣਾ ਧਿਆਨ ਤੇ ਐਨਰਜੀ ਖੇਡਾਂ ਵੱਲ ਲਗਾਏਗੀ।
ਨੌਜਵਾਨ ਪੀੜ੍ਹੀ ਸਾਡਾ ਭਵਿੱਖ ਹੈ ਤੇ ਸਾਡਾ ਭਵਿੱਖ ਮਾੜੀਆਂ ਕੁਰੀਤੀਆਂ ਤੋਂ ਦੂਰ ਰਹਿ ਕੇ ਰੋਸ਼ਨਾਉਂਦਾ ਹੋਵੇ, ਇਹ ਹੀ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦਾ ਸੁਪਨਾ ਹੈ। ਉਨ੍ਹਾਂ ਕਿਹਾ ਕਿ ਯੂਥ ਕਲਬ ਲੋਕਾਂ ਨੂੰ ਨਵੀ ਸੇਧ ਦੇਣਗੇ, ਨੌਜਵਾਨ ਪੀੜ੍ਹੀ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਾਰ ਦੀਆਂ ਸਿਖਿਆਵਾਂ *ਤੇ ਚੱਲ ਕੇ ਲੋਕਾਂ ਨੂੰ ਸਹੀ ਅਤੇ ਸਕਾਰਾਤਮਕ ਦਿਸ਼ਾ ਵੱਲ ਮੋੜਨ ਲਈ ਆਪਣਾ ਅਹਿਮ ਕਿਰਦਾਰ ਨਿਭਾਉਣਗੇ।
ਇਸ ਮੌਕੇ ਰਿਸੋਰਸ ਪਰਸਨ ਸ੍ਰੀ ਵਿਜੈ ਪਾਲ, ਯੂਥ ਵਿਭਾਗ ਤੋਂ ਅੰਕਿਤ ਕੁਮਾਰ, ਰਾਮ ਚੰਦਰ ਆਦਿ ਨੇ ਪ੍ਰੋਗਰਾਮ ਵਿਚ ਆਏ ਹੋਏ ਮਹਿਮਾਨ ਦਾ ਸਵਾਗਤ ਕੀਤਾ ਅਤੇ ਨੌਜਵਾਨਾਂ ਅੰਦਰ ਜੋਸ਼ ਭਰਿਆ ਤੇ ਨਸ਼ਿਆਂ ਅਜਿਹੀਆ ਮਾੜੀ ਅਲਾਮਤਾਂ ਤੋਂ ਦੂਰ ਰਹਿਣ ਪ੍ਰਤੀ ਸੰਦੇਸ਼ ਦਿੱਤਾ।

ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ ਆਯੋਜਿਤ ਕੀਤਾ ਗਿਆ ਯੂਥ ਕਲਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ
Published on: May 17, 2025 4:36 pm