ਵੱਡੀ ਗਿਣਤੀ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਨੇ ਲੋਕ: ਬਰਿੰਦਰ ਕੁਮਾਰ ਗੋਇਲ

Published on: May 18, 2025 10:11 pm

ਪੰਜਾਬ

ਦਲਜੀਤ ਕੌਰ 

ਲਹਿਰਾ, 18 ਮਈ, 2025: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ, ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜ ਰਹੇ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਗੋਬਿੰਦਪੁਰਾ ਜਵਾਹਰਵਾਲਾ, ਰਾਮਪੁਰਾ ਜਵਾਹਰਵਾਲਾ ਅਤੇ ਲਹਿਰਾ ਵਾਰਡ ਨੰਬਰ 06, 07 ਤੇ 08 ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦਿਆਂ ਕੀਤਾ। 

ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ, ਅਤੇ 75 ਤਸਕਰਾਂ ਨੂੰ ਐਨਕਾਊਂਟਰ ਜ਼ਰੀਏ ਫੜਿਆ ਗਿਆ ਹੈ। ਇਹ ਦਿਖਾਉਂਦਾ ਹੈ ਕਿ ਸਰਕਾਰ ਦੀ ਨੀਅਤ ਸਾਫ ਹੈ-ਜਾਂ ਤਾਂ ਨਸ਼ਾ ਛੱਡੋ ਜਾਂ ਪੰਜਾਬ ਛੱਡੋ।

ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ਵਿੱਚ ਹਰੇਕ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਲੋਕ ਲਹਿਰ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਾਂ ਹੀ ਸਫਲ ਸਾਬਤ ਹੋ ਸਕਦੇ ਹਨ ਜੇਕਰ ਹਰੇਕ ਨਾਗਰਿਕ ਆਪਣਾ ਸਹਿਯੋਗ ਦੇਵੇ ਕਿਉਂਕਿ ਇਸ ਲਾਹਨਤ ਦਾ ਖਾਤਮਾ ਆਪਸੀ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਇਹਨਾਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਪੁੱਜ ਰਹੇ ਲੋਕਾਂ ਸਰਕਾਰ ਦੁਆਰਾ ਨਸ਼ਿਆਂ ਦੇ ਖਾਤਮੇ ਨੂੰ ਯਕੀਨੀ ਬਣਾਉਣ ਦੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਦੇ ਉਦਮਾਂ ਉਤੇ ਸਫਲਤਾ ਦੀ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਹਰੇਕ ਵਿਅਕਤੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਦਾ ਹੈ। 

ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਪਿੰਡਾਂ ਦੇ ਪੰਚ, ਸਰਪੰਚ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।