ਪਾਕਿਸਤਾਨ ਨੇ ਸ਼੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾ ਕੇ ਦਾਗ਼ੀਆਂ ਸਨ ਮਿਜ਼ਾਈਲਾਂ, ਭਾਰਤੀ ਫ਼ੌਜ ਵੱਲੋਂ ਖੁਲਾਸਾ

Published on: May 19, 2025 11:41 am

ਪੰਜਾਬ

ਅੰਮ੍ਰਿਤਸਰ, 19 ਮਈ, ਦੇਸ਼ ਕਲਿਕ ਬਿਊਰੋ :
ਆਪ੍ਰੇਸ਼ਨ ਸੰਧੂਰ ਹਵਾਈ ਹਮਲੇ ਤੋਂ ਬਾਅਦ, ਪਾਕਿਸਤਾਨੀ ਫੌਜ ਨੇ ਅੰਮ੍ਰਿਤਸਰ ਵਿੱਚ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਪਾਕਿ ਫੌਜ ਆਪ੍ਰੇਸ਼ਨ ਸੰਧੂਰ ਦੌਰਾਨ ਤਿੰਨ ਦਿਨਾਂ ਤੱਕ ਆਰਮੀ ਛਾਉਣੀ ਅਤੇ ਏਅਰਬੇਸ ਨੂੰ ਨਿਸ਼ਾਨਾ ਨਹੀਂ ਬਣਾ ਸਕੀ, ਤਾਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵੱਲ ਡਰੋਨ ਤੇ ਮਿਜ਼ਾਈਲਾਂ ਦਾਗ਼ਣੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ, ਫੌਜ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਦੀਆਂ ਮਿਜ਼ਾਈਲਾਂ ਨੂੰ ਹਵਾ ਵਿੱਚ ਹੀ ਬੇਅਸਰ ਕਰਕੇ ਹਮਲੇ ਨੂੰ ਨਾਕਾਮ ਕਰ ਦਿੱਤਾ।
ਇਸ ਗੱਲ ਦਾ ਖੁਲਾਸਾ ਪੰਜਾਬ ਵਿੱਚ ਤਾਇਨਾਤ ਆਰਮੀ ਏਅਰ ਡਿਫੈਂਡਰਾਂ ਨੇ ਕੀਤਾ ਹੈ। ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ, ਫੌਜੀ ਅਧਿਕਾਰੀ ਨੇ ਕਿਹਾ ਕਿ ਅਸਫਲ ਹੋਣ ਤੋਂ ਬਾਅਦ, ਪਾਕਿਸਤਾਨੀ ਫੌਜ ਨੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਹਾਲਾਂਕਿ, 6-7 ਮਈ ਦੀ ਰਾਤ ਨੂੰ ਆਪ੍ਰੇਸ਼ਨ ਸੰਧੂਰ ਤੋਂ ਬਾਅਦ 10 ਮਈ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋਈ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਹਮਲਿਆਂ ਦੀ ਕੋਈ ਖ਼ਬਰ ਨਹੀਂ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।