ਡਾਕਟਰ ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵੀ ਸੀ ਲਗਾਇਆ

Published on: May 19, 2025 8:46 pm

ਪੰਜਾਬ

ਚੰਡੀਗੜ੍ਹ, 19 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਡਾਕਟਰ ਜਗਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਡਾਕਟਰ ਜਗਦੀਪ ਸੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਉਪ ਕੁਲਪਤੀ ਬਣਨ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਡਾਕਟਰ ਜਗਦੀਪ ਸਿੰਘ ਜੀ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ (vice chancellor) ਨਿਯੁਕਤ ਹੋਣ ਦੀਆਂ ਬਹੁਤ ਬਹੁਤ ਮੁਬਾਰਕਾਂ..ਮਾਲਵੇ ਦੀ ਜ਼ਿੰਦ ਜਾਨ ਇਸ ਸੰਸਥਾ ਨੂੰ ਤਰੱਕੀਆਂ ‘ਤੇ ਲੈ ਕੇ ਜਾਓ..ਵਾਹਿਗੁਰੂ ਮੇਹਰ ਕਰੇ।‘

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।