ਮੋਹਾਲੀ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਇਕ ਮਾਮਲੇ ’ਚ ਕੀਤਾ ਬਰੀ

ਪੰਜਾਬ

ਮਹਾਲੀ, 19 ਮਈ, ਦੇਸ਼ ਕਲਿੱਕ ਬਿਓਰੋ :

ਅੱਜ ਮੋਹਾਲੀ ਦੀ ਅਦਾਲਤ ਨੇ ਇਕ ਮਾਮਲੇ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਖਰੜ ਦੇ ਥਾਣਾ ਵਿਖੇ ਦਰਜ ਇਕ ਵਿਸਫੋਟਕ ਐਕਟ ਅਤੇ ਅਸਲਾ ਐਕਟ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਵੀਡੀਓ ਕਾਨਫਰੰਸ ਰਾਹੀਂ ਭਾਈ ਜਗਤਾਰ ਸਿੰਘ ਹਵਾਰਾ ਅਦਾਲਤ ਵਿੱਚ ਪੇਸ਼ ਹੋਏ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਨੇ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵਿਸਫੋਟਕ ਪਦਾਰਥ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦਰਜ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।