ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ-ਸੰਧਵਾਂ

Published on: May 20, 2025 5:42 pm

ਪੰਜਾਬ

ਕੋਟਕਪੂਰਾ 20 ਮਈ, ਦੇਸ਼ ਕਲਿੱਕ ਬਿਓਰੋ

ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਰੈਲੀ ਵਿੱਚ ਲੋਕਾਂ ਨੂੰ ਖੁੱਲ੍ਹ ਕੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਦੀ ਅਪੀਲ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ।

ਇਸ ਮੌਕੇ ਪਿੰਡ ਚਮੇਲੀ, ਨੱਥੇਵਾਲਾ ਅਤੇ ਨਵਾਂ ਨੱਥੇਵਾਲਾ ਵਿਖੇ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਸੁਪਨਾ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਅਧੂਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਆਵਾਜ਼ ਉਠਾਉਣ, ਨਸ਼ਿਆਂ ਦੇ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ, ਅਤੇ ਨਸ਼ਾ ਛੱਡ ਚੁੱਕੇ ਲੋਕਾਂ ਦੇ ਮੁੜ ਵਸੇਬੇ ਸਬੰਧੀ ਲਗਾਤਾਰ ਉਪਰਾਲੇ ਕੀਤਾ ਜਾ ਰਹੇ ਹਨ, ਉੱਥੇ ਹੀ ਸਿਹਤ ਵਿਭਾਗ, ਪੁਲਿਸ ਵਿਭਾਗ ਵੱਲੋਂ ਜੰਗੀ ਪੱਧਰ ਤੇ ਨਸ਼ਿਆਂ ਵਿਰੁੱਧ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਗਲੀ ,ਮੁਹੱਲੇ ਤੋਂ ਨਸ਼ਿਆਂ ਪ੍ਰਤੀ ਜੰਗ ਦਾ ਆਗਾਜ਼ ਹੋ ਚੁੱਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਰੰਗਲਾ ਪੰਜਾਬ ਬਣ ਜਾਵੇਗਾ।

ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਜੇਕਰ ਆਪਣੇ ਆਲੇ ਦੁਆਲੇ, ਗੁਆਂਢੀ, ਮਿੱਤਰ, ਰਿਸ਼ਤੇਦਾਰ ਵਿਚੋਂ ਕੋਈ ਨਸ਼ਿਆਂ ਦੀ ਦਲਦਲ ਵਿੱਚ ਫਸਿਆ ਹੈ ਤਾਂ ਉਸ ਨੂੰ ਇਸ ਵਿੱਚੋਂ ਬਾਹਰ ਕੱਢਣ ਲਈ ਉਹ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਨੇੜੇ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਉਣ।

ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਵਰਿੰਦਰ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ, ਹਲਕਾ ਕੁਆਰਡੀਨੇਟਰ ਸ. ਰਾਜਪਾਲ ਸਿੰਘ , ਚਮਕੌਰ ਸਿੰਘ ਐੱਸ . ਐਚ. ਓ, ਸੁਖਵੰਤ ਸਿੰਘ ਪੱਕਾ ਜਿਲ੍ਹਾ ਪ੍ਰਧਾਨ ਯੂਥ ਵਿੰਗ, ਸਰਪੰਚ ਸਿਮਰਨਜੀਤ ਕੌਰ, ਸੁਖਚੈਨ ਸਿੰਘ, ਗੁਰਵਿੰਦਰ ਸਿੰਘ ਸੈਕਟਰੀ ਜਸਵਿੰਦਰ ਸਿੰਘ ਬਰਾੜ ਜਿਲ੍ਹਾ ਸਕੱਤਰ, ਲਾਡੀ ਢੁੱਡੀ, ਅਰਮਾਨ ਸੰਘਾ , ਜੇ.ਈ. ਖੁਸ਼ਵੰਤ ਸਰਮਾ, ਮਨਦੀਪ ਭਾਣਾ, ਫਲੈਗ ਚਾਵਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।