ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਲਗਾਤਾਰ ਤਤਪਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ 20 ਮਈ 2025 ਨੂੰ ਸਵੇਰੇ 11:45 ਵਜੇ, ਟੈਗੋਰ ਥੀਏਟਰ, ਸੈਕਟਰ-18, ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਦੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ।