ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਵਿੰਗ ਦਾ ਐਲਾਨ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ, 20 ਮਈ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਵੱਲੋਂ ਅੱਜ ਵਿਦਿਆਰਥੀ ਵਿੰਗ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਵ ਭਾਰਦਵਾਜ ਅਤੇ ਕੋਚਿੰਗ ਅਧਿਆਪਕ ਤੋਂ ਨੇਤਾ ਬਣੇ ਅਵਧ ਓਝਾ ਦੀ ਹਾਜ਼ਰੀ ਵਿੱਚ ਅੱਜ ਐਲਾਨ ਕੀਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਗਠਨ ਕੀਤੇ ਵਿਦਿਆਰਥੀ ਵਿੰਗ ਦਾ ਨਾ ਐਸੋਸੀਏਸ਼ਨ ਆਫ ਸਟੂਡੈਂਟਸ ਫਾਰ ਅਲਟਰਨੇਟਿਵ ਪੋਲਟਿਕਸ (ASAP) ਰੱਖਿਆ ਗਿਆ।

ਇਸ ਮੌਕੇ ਆਗੂਆਂ ਨੇ ਕਿਹਾ ਕਿ ASAP ਦੀ ਬਹੁਤ ਜ਼ਰੂਰਤ ਹੈ, ਅਸੀਂ ਲੇਟ ਹੋ ਚੁੱਕੇ ਹਾਂ। ਆਗੂਆਂ ਨੇ ਕਿਹਾਕਿ ਜਦੋਂ ਯੂਨੀਵਰਸਿਟੀਆਂ ਵਿੱਚ ਚੋਣਾਂ ਹੁਣ ਤਾਂ ਉਥੋਂ ਏਐਸਏਪੀ ਦੇ ਪ੍ਰਧਾਨ, ਸਕੱਤਰ, ਟੀਮ ਜਿੱਤ ਕੇ ਆਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।