ਮੋਰਿੰਡਾ, 20 ਮਈ (ਭਟੋਆ)
ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਅਮਰਾਲੀ ਵੱਲੋਂ ਸਭਾ ਦੇ ਪ੍ਰਧਾਨ ਮੋਹਨ ਸਿੰਘ, ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਵੱਲੋਂ ਪਿੰਡ ਵਿੱਚ ਮੱਛਰਾਂ ਦੀ ਭਰਮਾਰ ਨੂੰ ਦੇਖਦੇ ਹੋਏ ਸਭਾ ਵੱਲੋਂ ਗ੍ਰਾਮ ਪੰਚਾਇਤ ਅਮਰਾਲੀ ਨੂੰ ਇੱਕ ਫੌਗਿੰਗ ਮਸ਼ੀਨ ਭੇਂਟ ਕੀਤੀ ਗਈ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਫੌਜੀ, ਪੰਚ ਚੰਨੀ, ਬਹਾਦਰ ਸਿੰਘ ਮੱਲ੍ਹੀ, ਦਵਿੰਦਰ ਸਿੰਘ ਸੈਕਟਰੀ, ਪੰਚ ਰਵਿੰਦਰ ਸਿੰਘ ਰਵੀ, ਪੰਚ ਬਹਾਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਅਤੇ ਦੂਸਰੇ ਸਾਥੀਆਂ ਨੇ ਦੁੱਧ ਉਤਪਾਦਕ ਸਹਿਕਾਰੀ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੌਗਿੰਗ ਮਸ਼ੀਨ ਦੀ ਪਿੰਡ ਨੂੰ ਬਹੁਤ ਜਿਆਦਾ ਲੋੜ ਸੀ। ਉਹਨਾਂ ਕਿਹਾ ਕਿ ਸਮੁੱਚੇ ਪਿੰਡ ਵਿੱਚ ਫੌਗਿੰਗ ਕੀਤੀ ਜਾਵੇਗੀ ਤਾਂ ਜੋ ਮੱਛਰਾਂ ਨੂੰ ਭਜਾ ਕੇ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਪਿੰਡ ਵਾਸੀਆਂ ਨੂੰ ਨਿਜਾਤ ਦਵਾਈ ਜਾ ਸਕੇ।
ਸਰਪੰਚ ਗੁਰਪ੍ਰੀਤ ਸਿੰਘ ਫੌਜੀ ਨੇ ਕਿਹਾ ਕਿ ਪਿੰਡ ਵਿੱਚ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ।