ਜਲੰਧਰ, 20 ਮਈ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਜਲੰਧਰ ਵਿੱਚ ਜਲੰਧਰ ਦਿਹਾਤੀ ਪੁਲਿਸ ਅਤੇ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਬਦਮਾਸ਼ ਵਿਚਕਾਰ ਮੁਕਾਬਲਾ ਹੋਇਆ। ਇਹ ਮੁਕਾਬਲਾ ਜਲੰਧਰ ਦੇ ਆਦਮਪੁਰ ਦੇ ਪਿੰਡ ਕਾਲੜਾ ਮੋੜ ਨੇੜੇ ਹੋਇਆ।
ਮੁਕਾਬਲੇ ਦੌਰਾਨ, ਹੁਸ਼ਿਆਰਪੁਰ ਦੇ ਬਿੰਜੋ ਇਲਾਕੇ ਦਾ ਰਹਿਣ ਵਾਲਾ ਗੈਂਗਸਟਰ ਪਰਮਜੀਤ ਸਿੰਘ ਪੰਮਾ ਜ਼ਖਮੀ ਹੋ ਗਿਆ। ਉਸ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ।ਪੁਲਿਸ ਉਸ ਦੀ ਕਾਫ਼ੀ ਸਮੇਂ ਤੋਂ ਭਾਲ ਕਰ ਰਹੀ ਸੀ।
ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਪਰਮਜੀਤ ਸਿੰਘ ਪੰਮਾ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ।ਇਸ ਤੋਂ ਬਾਅਦ ਜਵਾਬੀ ਕਾਰਵਾਈ ਦੌਰਾਨ ਉਸ ਨੂੰ ਗੋਲੀ ਲੱਗੀ ਹੈ।ਉਸ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਹੈ।

ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਪਰਮਜੀਤ ਸਿੰਘ ਪੰਮਾ ਜ਼ਖਮੀ
Published on: May 20, 2025 9:02 am