ਹਥਿਆਰ ਬਰਾਮਦਗੀ ਦੌਰਾਨ ਅੱਤਵਾਦੀ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ਵਿੱਚ ਜ਼ਖ਼ਮੀ

Published on: May 20, 2025 12:16 pm

ਪੰਜਾਬ


ਬਟਾਲਾ, 20 ਮਈ, ਦੇਸ਼ ਕਲਿਕ ਬਿਊਰੋ :
ਬਟਾਲਾ ਵਿੱਚ ਅੱਤਵਾਦੀ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਗੋਲੀਬਾਰੀ ਵਿੱਚ ਇੱਕ ਅੱਤਵਾਦੀ ਜਤਿਨ ਕੁਮਾਰ ਉਰਫ਼ ਰੋਹਨ ਜ਼ਖਮੀ ਹੋ ਗਿਆ। ਇਸ ਮਾਡਿਊਲ ਦੇ ਕੁੱਲ 6 ਹੋਰ ਅੱਤਵਾਦੀਆਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।
ਜਦੋਂ ਉਕਤ ਅੱਤਵਾਦੀ ਜਤਿਨ ਨੂੰ ਹਥਿਆਰ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ, ਤਾਂ ਉਸ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬ ਵਿੱਚ, ਪੁਲਿਸ ਨੇ ਕਾਰਵਾਈ ਕੀਤੀ। ਜ਼ਖਮੀ ਨੂੰ ਸਿਵਲ ਹਸਪਤਾਲ ਬਟਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਪੂਰੀ ਘਟਨਾ ਬਾਰੇ ਡੀਜੀਪੀ ਗੌਰਵ ਯਾਦਵ ਨੇ ਖੁਦ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਛੇ ਬੀਕੇਆਈ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਜਤਿਨ ਕੁਮਾਰ ਉਰਫ ਰੋਹਨ, ਬਰਿੰਦਰ ਸਿੰਘ ਉਰਫ ਸੱਜਣ, ਰਾਹੁਲ ਮਸੀਹ, ਅਬਰਾਹਿਮ ਉਰਫ ਰੋਹਿਤ, ਸੋਹਿਤ ਅਤੇ ਸੁਨੀਲ ਕੁਮਾਰ ਦੇ ਨਾਂ ਸ਼ਾਮਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।