ਰਣਜੀਤ ਸਿੰਘ ਢੱਡਰੀਆਂ ਵਾਲਾ ਹੋਏ ਅਕਾਲ ਤਖ਼ਤ ‘ਤੇ ਪੇਸ਼, ਰੋਕ ਹਟੀ

ਪੰਜਾਬ

ਅੰਮ੍ਰਿਤਸਰ, 21 ਮਈ, ਦੇਸ਼ ਕਲਿਕ ਬਿਊਰੋ :

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ।

ਰਣਜੀਤ ਸਿੰਘ ਢੱਡਰੀਆਂਵਾਲਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਇਆ ਅਤੇ ਆਪਣੀ ਪੁਰਾਣੀ ਬਿਆਨਬਾਜ਼ੀ ’ਤੇ ਸਪੱਸ਼ਟੀਕਰਨ ਦਿੰਦਿਆਂ ਮੁਆਫ਼ੀ ਮੰਗੀ।
ਸ੍ਰੀ ਅਕਾਲ ਤਖਤ ਸਾਹਿਬ ਨੇ ਢੱਡਰੀਆਂਵਾਲਿਆਂ ਦੀ ਖਿਮਾ ਯਾਚਨਾ ਮਨਜ਼ੂਰ ਕਰ ਲਈ ਹੈ ਅਤੇ ਉਹਨਾਂ ਦੇ ਪ੍ਰਚਾਰ ਕਰਨ ’ਤੇ ਲੱਗੀ ਰੋਕ ਹੁਣ ਹਟਾ ਦਿੱਤੀ ਗਈ ਹੈ।
ਇਸ ਨਾਲ ਹੀ, ਉਨ੍ਹਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ। ਇਸ ਤੋਂ ਇਲਾਵਾ ਅੱਜ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਹਰਵਿੰਦਰ ਸਿੰਘ ਸਰਨਾ ਨੇ ਮਾਫ਼ੀ ਮੰਗੀ ਅਤੇ ਪੰਜ ਸਿੰਘ ਸਾਹਿਬਾਨ ਨੇ ਧਾਰਮਿਕ ਸਜਾ ਲਗਾਈ। ਜਿਸ ਅਨੁਸਾਰ 11 ਦਿਨ ਦੋ ਜਪੁਜੀ ਸਾਹਿਬ ਜੀ ਦੇ ਪਾਠ ਤੇ ਦੋ ਚੌਪਈ ਸਾਹਿਬ ਜੀ ਦੇ ਪਾਠ ਰੋਜ਼ਾਨਾ ਕਰਨ ਉਪਰੰਤ 501 ਰੁਪਏ ਦੀ ਦੇਗ ਗੁਰਦੁਆਰਾ ਸਿਘ ਬੰਗਲਾ ਸਾਹਿਬ ਵਿਖੇ ਅਰਦਾਸ ਕਰ ਕੇ ਖਿਮਾ ਜਾਚਨਾ ਕਰਨ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।