ਲੁਧਿਆਣਾ, 21 ਮਈ, ਦੇਸ਼ ਕਲਿੱਕ ਬਿਓਰੋ :
ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਲੁਧਿਆਣਾ ਦੇ ਡੀਸੀ ਦਫ਼ਤਰ ਵਿੱਚ ਅੱਜ ਹਫੜਾ ਦਫੜੀ ਮਚ ਗਈ। ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਮੁਲਾਜ਼ਮਾਂ ਨੇ ਈਮੇਲ ਚੈਕ ਕੀਤੀ ਤਾਂ ਬੰਬ ਨਾਲ ਦਫ਼ਤਰ ਉਡਾਉਣ ਦੀ ਧਮਕੀ ਦਿੱਤੀ ਹੋਈ ਸੀ। ਇਸ ਸਬੰਧੀ ਤੁਰੰਤ ਡਿਪਟੀ ਕਮਿਸ਼ਨਰ ਨੂੰ ਸੂਚਨਾ ਦਿੱਤੀ ਗਈ।
ਇਸ ਦਾ ਪਤਾ ਚਲਦਿਆਂ ਹੀ ਪੁਲਿਸ ਦੇ ਉਚ ਅਧਿਕਾਰੀ ਮੌਕੇ ਉਤੇ ਪਹੁੰਚ ਗਈ। ਪੁਲਿਸ ਦੀਆਂ ਜਾਂਚ ਟੀਮਾਂ ਵੱਲੋਂ ਦਫ਼ਤਰ ਦੇ ਕੋਨੇ ਕੋਨੇ ਦੀ ਜਾਂਚ ਕੀਤੀ ਗਈ।