ਬਠਿੰਡਾ, 21 ਮਈ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ।
ਇਸ ਲੜੀ ਦੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਨੂੰ ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਹੋਣ ‘ਤੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੂੰ ਬਠਿੰਡਾ ਵਾਸੀਆਂ ਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੇ ਵਧਾਈ ਦਿੱਤੀ।