ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਮੇਤ ਉਤਰ ਭਾਰਤ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਨੂੰ ਸਤਾਇਆ ਹੋਇਆ ਹੈ। ਹੁਣ ਪੰਜਾਬ ਵਿੱਚ ਸਕੂਲਾਂ ਵਿੱਚ ਛੁੱਟੀਆਂ ਨੂੰ ਲੈ ਕੇ ਇਕ ਪੱਤਰ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ। ਇਸ ਪੱਤਰ ਵਿੱਚ ਦਾਅਵਾ ਕੀਤਾ ਗਿਆ ਕਿ 22 ਮਈ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਜਦੋਂ ਇਸ ਪੱਤਰ ਸਬੰਧੀ ਵਿਭਾਗ ਦਾ ਕਹਿਣਾ ਹੈ ਕਿ ਇਹ ਪੱਤਰ ਫੇਕ ਹੈ। ਵਿਭਾਗ ਵੱਲੋਂ ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ ਕਿ ਇਹ ਫੈਕ ਹੈ। ਇਸ ਉਤੇ ਵਿਸ਼ਵਾਸ ਨਾ ਕੀਤਾ ਜਾਵੇ।
