ਪੰਜਾਬ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਕੁਝ ਲੋਕਾਂ ਨੇ ਪਿਓ-ਪੁੱਤ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ ਕਰ ਦਿੱਤਾ ਗਿਆ।
ਡੇਰਾ ਬਾਬਾ ਨਾਨਕ, 22 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਕੁਝ ਲੋਕਾਂ ਨੇ ਪਿਓ-ਪੁੱਤ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਪੁੱਤਰ ਨੂੰ ਰੱਸੀ ਨਾਲ ਬੰਨ੍ਹਿਆ ਹੋਇਆ ਸੀ ਅਤੇ ਉਸਦੇ ਸਾਹਮਣੇ ਉਸਦੇ ਪਿਤਾ ਨੂੰ ਤਿੰਨ ਵਾਰ ਟਰੈਕਟਰ ਨਾਲ ਕੁਚਲ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਕਾਰਨ ਵਾਪਰੀ।
ਮਿਲੀ ਜਾਣਕਾਰੀ ਮੁਤਾਬਕ ਡੇਰਾ ਬਾਬਾ ਨਾਨਕ ਦੇ ਪਿੰਡ ਰਾਮਦੀਵਾਲੀ ਵਿੱਚ, ਕੁਝ ਲੋਕਾਂ ਨੇ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਇੱਕ ਪਿਤਾ ਨੂੰ ਉਸਦੇ ਪੁੱਤਰ ਦੇ ਸਾਹਮਣੇ ਤਿੰਨ ਵਾਰ ਟਰੈਕਟਰ ਨਾਲ ਕੁਚਲ ਕੇ ਮਾਰ ਦਿੱਤਾ। ਇਸ ਕਾਰਨ ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਵਜੋਂ ਹੋਈ ਹੈ। ਜਦੋਂ ਮੁਲਜ਼ਮ ਅਪਰਾਧ ਕਰ ਰਹੇ ਸਨ, ਤਾਂ ਪੁੱਤਰ ਨੂੰ ਰੱਸੀ ਨਾਲ ਬੰਨ੍ਹਿਆ ਹੋਇਆ ਸੀ।
ਐਸਐਚਓ ਡੇਰਾ ਬਾਬਾ ਨਾਨਕ ਸਤਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਮੁਲਜ਼ਮ ਬੂਟਾ, ਅਭੀ ਅਤੇ ਹੁਸਨ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸਾਰੇ ਮੁਲਜ਼ਮ ਫਰਾਰ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।