ਪੰਜਾਬ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਉਸ ਸਮੇਂ ਹਫਰਾ ਤਫੜੀ ਮਚ ਗਈ ਜਦੋਂ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਾਹਮਣੇ ਆਈ। ਕੋਰਟ ਨੂੰ ਈਮੇਲ ਭੇਜ ਕੇ ਧਮਕੀ ਦਿੱਤੀ ਗਈ ਹੈ। ਇਸ ਦਾ ਪਤਾ ਚਲਦਿਆਂ ਹੀ ਚੰਡੀਗੜ੍ਹ ਪੁਲਿਸ ਨੇ ਹਾਈਕੋਰਟ ਦੀ ਸੁਰੱਖਿਆ ਵਧਾ ਦਿੱਤੀ। ਪੁਲਿਸ ਵੱਲੋਂ ਸਾਰੇ ਕਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਬੰਬ ਨਿਰੋਧਕ ਦਸਤੇ ਵੀ ਇੱਥੇ ਤੈਨਾਤ ਕੀਤੇ ਗਏ ਹਨ। ਬਾਰ ਦੇ ਸਾਰੇ ਮੈਂਬਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਜੇਕਰ ਉਹ ਇਮਾਰਤ ਵਿੱਚ ਕੋਈ ਸ਼ੱਕੀ ਜਾਂ ਲਾਵਾਰਿਸ ਵਸਤੂ ਦੇਖਦੇ ਹਨ ਤਾਂ ਤੁਰੰਤ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਦਫ਼ਤਰ ਨੂੰ ਸੂਚਿਤ ਕਰਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।