ਬਨੂੜ (ਮੋਹਾਲੀ), 22 ਮਈ, 2025: ਦੇਸ਼ ਕਲਿੱਕ ਬਿਓਰੋ
ਹਲਕਾ ਵਿਧਾਇਕ ਰਾਜਪੁਰਾ, ਨੀਨਾ ਮਿੱਤਲ ਦੀ ਅਗਵਾਈ ਚ ਅੱਜ ਬਨੂੜ ਦੇ ਛੇ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 54 ਲੱਖ 52 ਹਜ਼ਾਰ ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਹਲਕਾ ਰਾਜਪੁਰਾ ਦੇ ਤਹਿਤ ਬਨੂੰੜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਹੂਲਤਾਂ ਵਿੱਚ ਵਾਧਾ ਕਰਦੇ ਹੋਏ ਕਰਾਲਾ, ਖਿਜਰਗੜ੍ਹ, ਅਜੀਜਪੁਰ ਅਤੇ ਰਾਮਪੁਰ ਕਲਾਂ ਪਿੰਡਾਂ ਦੇ ਸਕੂਲਾਂ ਵਿੱਚ ਲਗਭਗ 54 ਲੱਖ 52 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਿਕਾਸ ਕਾਰਜਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ।
ਐਮ ਐਲ ਏ ਨੀਨਾ ਮਿੱਤਲ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਾਲਾ ਵਿਖੇ 20 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਕਮਰੇ ਅਤੇ ਨਵੀਂ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਕਰਾਲਾ 2 ਲੱਖ 76 ਹਜਾਰ ਚਾਰਦੀਵਾਰੀ ਮੁਰੰਮਤ ਅਤੇ ਵਿਦਿਆਰਥੀਆਂ ਲਈ ਹੋਰ ਆਧੁਨਿਕ ਸਹੂਲਤਾਂ ਵਾਲੇ ਕੰਮਾਂ ਦੀ ਸ਼ੁਰੂਆਤ ਕੀਤੀ। ਇਸਦੇ ਨਾਲ ਹੀ, ਸਰਕਾਰੀ ਪ੍ਰਾਇਮਰੀ ਸਕੂਲ ਖਿਜਰਗੜ੍ਹ ਵਿੱਚ 7 ਲੱਖ 71 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਲਾਸਰੂਮ, ਨਵੇਂ ਫਰਨੀਚਰ ਦਾ ਵੀ ਉਦਘਾਟਨ ਕੀਤਾ ਗਿਆ। ਸਰਕਾਰੀ ਮਿਡਲ ਖਿਜਰਗੜ੍ਹ ਵਿਖੇ 3 ਲੱਖ 81 ਹਜਾਰ ਚਾਰਦੀਵਾਰੀ ਰਿਪੇਅਰ ਅਤੇ ਹੋਰ ਸਹੂਲਤਾਂ ਲਈ, ਸਰਕਾਰੀ ਪ੍ਰਾਇਮਰੀ ਸਕੂਲ ਅਜੀਜਪੁਰ ਵਿਖੇ 7 ਲੱਖ 59 ਹਜ਼ਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਕਲਾਂ ਵਿਖੇ 11 ਲੱਖ 95 ਹਜ਼ਾਰ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ।
ਇਸ ਮੌਕੇ ਸਥਾਨਕ ਪੰਚਾਇਤ ਮੈਂਬਰਾਂ, ਸਕੂਲ ਸਟਾਫ, ਮਾਪਿਆਂ ਅਤੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਰਾਜਿੰਦਰ ਸਿੰਘ ਚਾਨੀ ਹਲਕਾ ਸਿੱਖਿਆ ਕੋਆਰਡੀਨੇਟਰ ਵਿਭਾਗ, ਪ੍ਰਿੰਸੀਪਲ ਜਯੋਤੀ ਚਾਵਲਾ, ਜਗਦੀਪ ਸਿੰਘ ਅਲੂਣਾ ਬਲਾਕ ਪ੍ਰਧਾਨ, ਦਿਨੇਸ਼ ਪੁਰੀ ਜ਼ਿਲ੍ਹਾ ਪ੍ਰਧਾਨ ਪਟਿਆਲਾ ਹਿਊਮਨ ਰਾਈਟਸ ਸੇਫਟੀ ਟਰਸਟ, ਸੁਖਵਿੰਦਰ ਸਿੰਘ ਸੁੱਖਾ, ਜਸਵਿੰਦਰ ਸਿੰਘ ਲਾਲਾ ਖਲੌਰ, ਹੈੱਡ ਮਿਸਟ੍ਰੈਸ ਪ੍ਰੇਰਨਾ ਛਾਬੜਾ ਬਲਾਕ ਨੋਡਲ ਅਫ਼ਸਰ, ਜਸਪਾਲ ਸਿੰਘ ਖਿਜਰਗੜ੍ਹ, ਅਵਤਾਰ ਸਿੰਘ, ਸੁਰਿੰਦਰ ਸਿੰਘ, ਗੁਰਸ਼ਰਨ ਸਿੰਘ ਵਿਰਕ ਐੱਮ.ਐੱਲ.ਏ ਮੀਡੀਆ ਇੰਚਾਰਜ, ਜਸਪਿੰਦਰ ਕੌਰ ਪੰਜਾਬੀ ਮਿਸਟ੍ਰੈਸ, ਸੁਖਦੇਵ ਸਿੰਘ ਸੈਂਟਰ ਹੈੱਡ ਟੀਚਰ, ਸ਼ਤੀਸ਼ ਕੁਮਾਰ, ਗੁਰਦੀਪ ਸਿੰਘ, ਗੁਰਮੀਤ ਸਿੰਘ ਹੈੱਡ ਟੀਚਰ, ਮਨਜੀਤ ਕੌਰ, ਮੀਨੂੰ ਜੈਨ, ਪ੍ਰਵੀਨ ਗੁਪਤਾ, ਮਨਪ੍ਰੀਤ ਸਿੰਘ, ਅਮਿਤ ਸਿੰਗਲਾ, ਅਰਵਿੰਦਰ ਕੌਰ, ਅਧਿਆਪਕ, ਪਿੰਡਾਂ ਦੇ ਸਰਪੰਚ, ਪੰਚ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਕੂਲ ਦੇ ਵਿਦਿਆਰਥੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।