ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਆਪਣੀ ਹੀ ਪਾਰਟੀ ਦੇ ਇੱਕ ਵਿਧਾਇਕ ਖ਼ਿਲਾਫ਼ ਕਾਰਵਾਈ ਕੀਤੀ ਹੈ।
ਚੰਡੀਗੜ੍ਹ, 23 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਆਪਣੀ ਹੀ ਪਾਰਟੀ ਦੇ ਇੱਕ ਵਿਧਾਇਕ ਖ਼ਿਲਾਫ਼ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਨੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਗ੍ਰਿਫਤਾਰ ਕੀਤਾ ਹੈ।
ਸੂਤਰਾਂ ਅਨੁਸਾਰ ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਵਿਧਾਇਕ ਰਮਨ ਅਰੋੜਾ, ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ, ਆਮ ਲੋਕਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਂਦੇ ਸਨ ਅਤੇ ਉਨ੍ਹਾਂ ਨੂੰ ਨੋਟਿਸ ਭੇਜਦੇ ਸਨ ਅਤੇ ਫਿਰ ਕਥਿਤ ਤੌਰ ‘ਤੇ ਪੈਸੇ ਲੈ ਕੇ ਇਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦੇ ਸਨ। ਸਰਕਾਰ ਨੇ ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਛਾਪੇਮਾਰੀ ਕਰਕੇ ਕਾਰਵਾਈ ਕੀਤੀ ਹੈ। ਇਸ ਕਾਰਵਾਈ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਵਿਰੁੱਧ ਸਮਝੌਤਾ ਨਹੀਂ ਕਰੇਗੀ, ਭਾਵੇਂ ਉਹ ਇੱਕ ਆਮ ਅਧਿਕਾਰੀ ਹੋਵੇ ਜਾਂ ਪਾਰਟੀ ਦਾ ਆਪਣਾ ਵਿਧਾਇਕ।