‘ਆਪ’ ਵਿਧਾਇਕ ਖਿਲਾਫ ਭ੍ਰਿਸ਼ਟਾਚਾਰ ਮਾਮਲੇ ’ਚ ਕੀਤੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

Punjab

ਚੰਡੀਗੜ੍ਹ, 23 ਮਈ, ਦੇਸ਼ ਕਲਿੱਕ ਬਿਓਰੋ :

ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕੋਈ ਕਰੇਗਾ ਉਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਲੈਕੇ ਸਾਡੀ ਨੀਤੀ ਸਾਫ਼ ਹੈ। ਚਾਹੇ ਕੋਈ ਆਪਣਾ, ਚਾਹੇ ਕੋਈ ਬੇਗਾਨਾ..ਕੋਈ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰੇਗਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਤੋਂ ਕੋਈ ਪੈਸੇ ਮੰਗਦਾ ਹੈ ਤਾਂ ਇਸਦੀ ਸ਼ਿਕਾਇਤ ਜ਼ਰੂਰ ਕਰੋ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।