ਫ਼ਰੀਦਕੋਟ 23 ਮਈ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜਾਈ ਲਈ ਸਹੂਲਤਾਂ ਨਾਲ ਲੈਸ ਮਾਹੌਲ ਪ੍ਰਦਾਨ ਕੀਤਾ ਜਾ ਸਕੇ, ਇਹ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਸਕੂਲਾਂ ਦੇ 24.25 ਲੱਖ ਦੀ ਲਾਗਤ ਨਾਲ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੀਤਾ ।
ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕਰੋੜਾਂ ਰੁਪਏ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਹੁਣ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਇਹ ਕਾਰਜ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹਿਣਗੇ
ਵਿਧਾਇਕ ਸ. ਸੇਖੋਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਫ਼ਰੀਦਕੋਟ ਦੇ ਸਰਕਾਰੀ ਮਿਡਲ ਸਕੂਲ ਬੀਹਲੇਵਾਲਾ ਵਿਖੇ 3.00 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਘੁੱਦੂਵਾਲਾ ਵਿਖੇ 9.69 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਭਾਗ ਸਿੰਘ ਵਾਲਾ ਵਿਖੇ 3.50 ਲੱਖ ਸਰਕਾਰੀ ਪ੍ਰਾਇਮਰੀ ਸਕੂਲ ਪਿੰਡੀ ਬਲੋਚਾ ਵਿਖੇ 1.00 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕਾਨਿਆਵਾਲੀ ਵਿਖੇ 7.06 ਲੱਖ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਜਿਸ ਵਿੱਚ ਚਾਰਦੀਵਾਰੀ, ਕਮਰਿਆਂ ਦੀ ਮੁਰੰਮਤ ਅਤੇ ਮੇਜਰ ਰਿਪੇਅਰ ਦੇ ਕੰਮ ਸ਼ਾਮਲ ਹਨ ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ.ਅਮਨਦੀਪ ਸਿੰਘ ਬਾਬਾ, ਸਿੱਖਿਆ ਕੋਆਰਡੀਨੇਟਰ ਸ. ਅਮਰਜੀਤ ਸਿੰਘ ਪਰਮਾਰ, ਜਸਵਿੰਦਰ ਸਿੰਘ ਸੋਸ਼ਲ ਮੀਡੀਆ ਜ਼ਿਲ੍ਹਾ ਕੋਆਰਡੀਨੇਟਰ,ਰਵੀ ਸ਼ਰਮਾ,ਹੈਡ ਟੀਚਰ ਮਨਜੀਤ ਸਿੰਘ, ਹੈਡ ਟੀਚਰ ਅਮਰਿੰਦਰ ਸਿੰਘ,ਸੁਰਿੰਦਰਪਾਲ, ਸ਼ੁਸ਼ਮਾ ਰਾਣੀ, ਗੁਰਮੇਲ ਸਿੰਘ ਤੋਂ ਇਲਾਵਾ ਸਕੂਲਾਂ ਦਾ ਸਟਾਫ ਹਾਜ਼ਰ ਸੀ ।