‘ਆਪ’ ਵਿਧਾਇਕ ਰਮਨ ਅਰੋੜਾ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ

Published on: May 24, 2025 6:18 pm

ਪੰਜਾਬ

ਜਲੰਧਰ, 24 ਮਈ, ਦੇਸ਼ ਕਲਿੱਕ ਬਿਓਰੋ :

ਬੀਤੇ ਦਿਨੀਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਵਿਧਾਇਕ ਦਾ ਪੁਲਿਸ 10 ਦਿਨਾਂ ਪੁਲਿਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਵੱਲੋਂ ਰਮਨ ਅਰੋੜਾ ਨੂੰ ਅਦਾਲਤ ਨੇ ਪੰਜ ਦਿਨਾਂ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵਿਜੀਲੈਂਸ ਵੱਲੋਂ ਵਿਧਾਇਕ ਦੀ ਰਿਹਾਇਸ਼ ਉਤੇ ਛਾਪਾ ਮਾਰਿਆ ਗਿਆ ਸੀ। ਕਈ ਘੰਟੇ ਦੀ ਚਲੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਇਹ ਵੀ ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ। ਉਹ ਭਾਵੇਂ ਆਪ ਹੈ ਜਾਂ ਕੋਈ ਅਧਿਕਾਰੀ ਹੋਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।