ਜਲੰਧਰ: 24 ਮਈ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਦੁਪਹਿਰ ਵਿਜੀਲੈਂਸ ਟੀਮ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ, ਰਮਨ ਅਰੋੜਾ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਦੇ ‘ਤੇ ਭੇਜ ਦਿੱਤਾ ਗਿਆ ਹੈ। ਹਾਲਾਂਕਿ, ਅਧਿਕਾਰੀਆਂ ਨੇ ਅਦਾਲਤ ਤੋਂ ਦਸ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਪੰਜ ਦਿਨਾਂ ਦਾ ਰਿਮਾਂਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵਲੋਂ ਪਹਿਲਾਂ ਅਰੋੜਾ ਨੂੰ ਸਵੇਰੇ 11 ਵਜੇ ਪੇਸ਼ ਕੀਤਾ ਜਾਣਾ ਸੀ, ਪਰ ਅਜਿਹਾ ਨਹੀਂ ਹੋ ਸਕਿਆ। ਹੁਣ ਉਨ੍ਹਾਂ ਨੂੰ ਦੁਪਹਿਰ ਤਿੰਨ ਵਜੇ ਦੇ ਕਰੀਬ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ 5 ਦਿਨਾਂ ਦਾ ਰਿਮਾਂਡ ਦੇ ਦਿੱਤਾ।