ਪੁਲਿਸ ਅਧਿਕਾਰੀਆਂ ਨੇ ਉਭਰ ਰਹੇ ਖਿਡਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

Published on: May 25, 2025 8:05 pm

ਪੰਜਾਬ

ਮੋਹਾਲੀ, 25 ਮਈ: ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ ਹਿੱਸੇ ਵਜੋਂ, ਡੀ ਐਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਐਸ ਐਚ ਓ ਸੋਹਾਣਾ, ਸਿਮਰਨ ਸਿੰਘ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ (ill effects of drugs) ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਪੋਰਟਸ ਕੰਪਲੈਕਸ, ਸੈਕਟਰ 78 ਵਿਖੇ ਉਭਰ ਰਹੇ ਫੁੱਟਬਾਲ ਖਿਡਾਰੀਆਂ ਨਾਲ ਗੱਲਬਾਤ ਕੀਤੀ।

ਸੇਂਟ ਸਟੀਫਨ ਸਕੂਲ ਅਤੇ ਗਮਾਡਾ ਫੁੱਟਬਾਲ ਅਕੈਡਮੀ ਦੇ ਖਿਡਾਰੀਆਂ, ਜਿਨ੍ਹਾਂ ਵਿੱਚ ਮੁੰਡੇ ਅਤੇ ਕੁੜੀਆਂ ਦੋਵੇਂ ਸ਼ਾਮਲ ਸਨ, ਨੂੰ ਨਸ਼ਿਆਂ ਦੀ ਤਸਕਰੀ ਵਿਰੁੱਧ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਨੌਜਵਾਨ ਖਿਡਾਰੀਆਂ ਨੂੰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੇ ਉਦੇਸ਼ ਨਾਲ ਕੀਤੇ ਗਏ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਡੀ ਐਸ ਪੀ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਉਤਸ਼ਾਹੀ ਨੌਜਵਾਨ ਫੁੱਟਬਾਲਰਾਂ ਨੇ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਅਤੇ “ਜਾਗੋ ਜਾਗੋ, ਨਸ਼ੇ ਤਿਆਗੋ” ਵਰਗੇ ਨਾਅਰੇ ਲਗਾ ਕੇ ਨਸ਼ਿਆਂ ਦੀ ਵਰਤੋਂ ਵਿਰੁੱਧ (ill effects of drugs) ਆਪਣੀ ਵਚਨਬੱਧਤਾ ਪ੍ਰਗਟ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ, ਮੋਹਾਲੀ ਪੁਲਿਸ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ, ਮੁਹੱਲਿਆਂ ਅਤੇ ਖੇਡ ਮੈਦਾਨਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾ ਰਹੀ ਹੈ।

ਡੀ ਐਸ ਪੀ ਬੱਲ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਦੀ ਰਿਪੋਰਟ ਨਸ਼ਾ ਵਿਰੋਧੀ ਹੈਲਪਲਾਈਨ 97791-00200 ‘ਤੇ ਕਰਨ ਲਈ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।