ਬਠਿੰਡਾ, 26 ਮਈ, ਦੇਸ਼ ਕਲਿੱਕ ਬਿਓਰੋ :
ਕਥਿਤ ਤੌਰ ਉਤੇ ਨਸ਼ਾ ਤਸਕਰੀ ਮਾਮਲੇ ਵਿੱਚ ਨੌਕਰੀ ਗੁਆ ਚੁੱਕੀ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਅਜੇ ਰੁਕਦੀਆਂ ਦਿਖਾਈ ਨਹੀਂ ਦੇ ਰਹੀਆਂ। ਅਮਨਦੀਪ ਕੌਰ ਨੂੰ ਅੱਜ ਪੰਜਾਬੀ ਗਾਇਕਾ ਅਫ਼ਸਾਲਾ ਖਾਨ ਦੇ ਘਰ ਤੋਂ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਅਮਨਦੀਪ ਕੌਰ ਦੀ ਜਾਇਦਾਦ ਫ੍ਰੀਜ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਅਮਨਦੀਪ ਕੌਰ ਦੀ 1 ਕਰੋੜ 35 ਲੱਖ 39 ਹਜ਼ਾਰ 588 ਰੁਪਏ ਦੀ ਜਾਇਦਾਦ ਫਰੀਜ਼ ਕੀਤੀ ਜਾਵੇਗੀ ਅਤੇ 1 ਪਲਾਟ 99 ਲੱਖ ਤੇ ਦੂਸਰਾ 18 ਲੱਖ 12 ਹਜ਼ਾਰ ਦੀ ਕੀਮਤ ਦਾ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 2 ਪਲਾਟ, ਥਾਰ, ਬੁਲਿਟ ਤੇ 2 ਆਈਫੋਨ ਫ੍ਰੀਜ਼ ਕਰਨ ਦੇ ਹੁਕਮ ਦਿੱਤੇ ਗਏ ਹਨ।
ਪਿਛਲੇ ਦਿਨੀਂ ਬਠਿੰਡਾ ਪੁਲਿਸ ਨੇ ਇਕ ਮਹਿਲਾ ਕਾਂਸਟੇਬਲ ਨੂੰ ਉਸ ਵੇਲੇ ਹਿਰਾਸਤ ਵਿਚ ਲੈ ਲਿਆ ਸੀ ਜਦੋਂ ਉਹ ਆਪਣੀ ਥਾਰ ਗੱਡੀ ਵਿਚ ਸਵਾਰ ਹੋ ਕੇ ਜਾ ਰਹੀ ਸੀ। ਜਦੋਂ ਉਸ ਦੀ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 17.71 ਗ੍ਰਾਮ ਚਿੱਟਾ ਮਿਲਿਆਸੀ। ਇਸ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।
ਇਹ ਵੀ ਵਰਨਣਯੋਗ ਹੈ ਕਿ ਅਮਨਦੀਪ ਕੌਰ ਨੇ ਇਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਸ ਉਤੇ ਲਗਾਏ ਜਾ ਰਹੇ ਸਾਰੇ ਦੋਸ਼ ਝੂਠੇ ਹਨ। ਉਸਨੇ ਕਿਹਾ ਸੀ ਕਿ ਮੇਰੀ ਜਿਸ ਕੋਠੀ ਨੂੰ ਕਰੋੜ ਰੁਪਏ ਦੀ ਦੱਸਿਆ ਜਾ ਰਿਹਾ ਹੈ ਕਿ ਉਹ ਬੈਂਕ ਤੋਂ ਕਰਜ਼ਾ ਲੈ ਕੇ ਬਣਾਈ ਹੈ।