ਚੰਡੀਗੜ੍ਹ, 26 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਪੈ ਰਹੀ ਗਰਮੀ ਦੇ ਚਲਦਿਆਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗਰਮੀ ਦੇ ਮੱਦੇਨਜ਼ਰ ਸਾਰੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 2 ਜੂਨ 2025 ਤੋਂ 30 ਜੂਨ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |