ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਵੱਧ ਤੋਂ ਵੱਧ ਭਰਤੀ ਕੀਤੀ ਜਾਵੇ- ਡੂਮਛੇੜੀ

ਪੰਜਾਬ

ਮੋਰਿੰਡਾ, 26 ਮਈ (ਭਟੋਆ) 

ਪੰਥਕ ਅਕਾਲੀ ਲਹਿਰ ਦੇ ਕਾਰਜਕਾਰਨੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਨੇ ਸਮੂਹ ਇਲਾਕਾ ਵਾਸੀਆਂ ਅਤੇ ਪੰਥ ਹਿਤੈਸ਼ੀਆਂ ਨੂੰ ਅਪੀਲ ਕੀਤੀ ਹੈ ਕਿ ਉਹ  ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਵਿੱਚ ਜਲਦੀ ਤੋਂ ਜਲਦੀ ਅਤੇ ਤੇਜ਼ੀ ਨਾਲ ਵੱਧ ਤੋਂ ਵੱਧ ਭਰਤੀ ਕਰਨ ਤਾਂ ਜੋ ਪੰਥ ਨੂੰ ਇੱਕ ਨਵੀਂ ਇਮਾਨਦਾਰ  ਸਾਫ ਸੁਥਰੀ ਦਿੱਖ ਵਾਲੀ ਅਤੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਲੀਡਰਸਿਪ ਪ੍ਰਦਾਨ ਕੀਤੀ ਜਾ ਸਕੇ। ਸਰਦਾਰ ਡੂਮਛੇੜੀ ਨੇ ਕਿਹਾ ਕਿ ਸ੍ਰੀ ਅਕਾਲ ਸਾਹਿਬ ਵੱਲੋਂ ਦੋ ਦਸੰਬਰ 2024 ਦੇ ਹੁਕਮਨਾਮੇ ਅਨੁਸਾਰ ਪੰਜ ਮੈਂਬਰੀ ਕਮੇਟੀ ਨੂੰ ਭਰਤੀ ਕਰਨ ਲਈ ਜੂਨ ਮਹੀਨੇ ਤੱਕ ਦਾ ਸਮਾਂ ਦਿੱਤਾ ਗਿਆ ਹੈ ਪ੍ਰੰਤੂ ਕਮੇਟੀ ਦੇ ਆਗੂਆਂ ਵੱਲੋਂ ਇਹ ਸਮਾਂ ਸੀਮਾ 18 ਜੂਨ ਨਿਸ਼ਚਿਤ ਕੀਤੀ ਗਈ ਹੈ,  ਜਿਸ ਉਪਰੰਤ ਇਹ ਸਾਰੀ ਭਰਤੀ ਦਾ ਕੰਪਿਊਟਰਰੀਕਰਨ ਕੀਤਾ ਜਾਣਾ ਹੈ ਤਾਂ ਜੋ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਦੁਨੀਆਂ ਭਰ ਦੇ ਦੇਸ਼ਾਂ ਵਿੱਚ ਵੱਸਦੇ ਸਿੱਖਾਂ ਸਾਹਮਣੇ ਪਾਰਦਰਸ਼ੀ ਤਰੀਕੇ ਨਾਲ ਲਿਆਂਦਾ ਜਾ ਸਕੇ। ਇਸ ਲਈ ਸਮੂਹ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਕਾਲੀ ਦਲ ਦੀ ਪੁਨਰ ਸੁਰਜੀਤ ਲਈ ਦਿਨ ਰਾਤ ਇੱਕ ਕਰਕੇ ਵੱਧ ਤੋਂ ਵੱਧ ਭਰਤੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੈਂਬਰਸ਼ਿਪ ਭਰਤੀ ਹੋਣ ਤੋਂ ਬਾਅਦ ਡੈਲੀਗੇਟ ਚੁਣੇ ਜਾਣਗੇ ਅਤੇ ਉਹਨਾਂ ਵੱਲੋਂ ਹੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਚੁਣਿਆ ਜਾਵੇਗਾ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।