ਬਠਿੰਡਾ, 26 ਮਈ, ਦੇਸ਼ ਕਲਿੱਕ ਬਿਓਰੋ :
ਬਠਿੰਡਾ ਜ਼ਿਲ੍ਹੇ ਵਿੱਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੰਗਤ ਕਲਾਂ ਵਿਖੇ ਦੋ ਨੌਜਵਾਨਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਿੰਡ ਜੱਸੀ ਬਾਗਵਾਲੀ ਦਾ ਰਹਿਣ ਵਾਲਾ ਨੌਜਵਾਨ ਸੰਗਤ ਕਲਾਂ ਵਿਖੇ ਕਿਸੇ ਕੰਮ ਲਈ ਆਇਆ ਸੀ। ਇੱਥੇ ਦੋ ਵਿਅਕਤੀਆਂ ਨੇ ਦੇਰ ਰਾਤ ਨੂੰ ਉਸ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਉਸਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।