ਅੰਮ੍ਰਿਤਸਰ, 27 ਮਈ, ਦੇਸ਼ ਕਲਿੱਕ ਬਿਓਰੋ :
ਅੰਮ੍ਰਿਤਸਰ ਵਿੱਚ ਇਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿੱਚ ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਦਾ ਅੱਧਾ ਹੱਥ ਪੂਰੀ ਤਰ੍ਹਾਂ ਉਡ ਗਿਆ ਅਤੇ ਪੈਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਮਾਸ ਤੱਕ ਬਾਹਰ ਆ ਗਿਆ। ਜ਼ਖਮੀ ਵਿਅਕਤੀ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਪੈਦੇ ਪਿੰਡ ਨੌਸ਼ਹਰਾ ਨੇੜੇ ਇਹ ਧਮਾਕਾ ਹੋਇਆ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਦੇ ਉਚ ਅਧਿਕਾਰੀਆਂ ਵਲੋਂ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਜਾਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੀ ਮੌਤ ਹੋਈ ਹੈ, ਪ੍ਰੰਤੂ ਅਧਿਕਾਰਤ ਤੌਰ ਉਤੇ ਕੁਝ ਨਹੀਂ ਦੱਸਿਆ ਗਿਆ।