ਨਵਾਂਸ਼ਹਿਰ, 27 ਮਈ, ਦੇਸ਼ ਕਲਿੱਕ ਬਿਓਰੋ :
ਅਨੀਤਾ ਸ਼ਰਮਾ ਪੀ. ਈ. ਐੱਸ. ਵੱਲੋਂ ਤਰੱਕੀ ਉਪਰੰਤ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸੀ./ਐਲੀ.ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਆਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਵਿਖੇ ਪ੍ਰਿੰਸੀਪਲ ਸਨ। ਅਹੁਦਾ ਸੰਭਾਲਣ ਉਪਰੰਤ ਅਨੀਤਾ ਸ਼ਰਮਾ ਪੀ. ਈ. ਐੱਸ. ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨਾਂ ਕਿਹਾ ਕਿ ਪੰਜਬਾ ਸਰਕਾਰ ਵਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੂੰ ਹੋਰ ਤੇਜ ਕਰਨਗੇ ਅਤੇ ਉਹਨਾਂ ਕਿਹਾ ਕਿ ਉਹ ਪੰਜਾਬ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰਾਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ।