ਚਮਕੌਰ ਸਾਹਿਬ / ਮੋਰਿੰਡਾ 27 ਮਈ ਭਟੋਆ
Dengue survey: ਡਾ. ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਪਿੰਡ ਬੰਨਮਾਜਰਾ ਦੇ ਸਲਮ ਫੈਕਟਰੀ ਏਰੀਆ ਵਿੱਚ ਡੇਂਗੂ ਰੋਕਥਾਮ ਲਈ ਵਿਸ਼ੇਸ਼ Dengue survey ਮੁਹਿੰਮ ਚਲਾਈ ਗਈ। ਇਸ ਮੌਕੇ ਤੇ ਪਰਮਵੀਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜਰ ਨੇ ਕਿਹਾ ਕਿ Dengue survey ਵਿੱਚ ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਡੇਂਗੂ ਲਾਰਵੇ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ।ਸਰਵੇਅ ਟੀਮ ਵੱਲੋਂ ਲੋਕਾਂ ਨੂੰ ਸਮਝਾਇਆ ਗਿਆ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫਾਈ ਰੱਖਣਾ ਬਹੁਤ ਜ਼ਰੂਰੀ ਹੈ। ਪਾਣੀ ਵਾਲੀਆਂ ਟੈਂਕੀਆਂ, ਕੂਲਰ, ਪਲਾਂਟ ਪੋਟਸ ਅਤੇ ਹੋਰ ਬਰਤਨਾਂ ਨੂੰ ਹਫਤੇ ਵਿੱਚ ਦੋ ਵਾਰੀ ਸਾਫ਼ ਕਰਨਾ ਚਾਹੀਦਾ ਹੈ। ਇਸਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਦੀ ਲੱਛਣਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਸਿਹਤ ਵਿਭਾਗ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜੇ ਕਿਸੇ ਨੂੰ ਬੁਖਾਰ, ਸਰੀਰ ਵਿੱਚ ਦਰਦ ਜਾਂ ਜੁਕਾਮ ਵਰਗੇ ਲੱਛਣ ਹੋਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ‘ਤੇ ਸੰਪਰਕ ਕੀਤਾ ਜਾਵੇ।ਇਹ Dengue survey ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਹੋਰ ਇਲਾਕਿਆਂ ਵਿੱਚ ਵੀ ਜਾਰੀ ਰਹੇਗੀ, ਤਾਂ ਜੋ ਡੇਂਗੂ ਦੀ ਰੋਕਥਾਮ ਸਮੇਂ ਉੱਤੇ ਕੀਤੀ ਜਾ ਸਕੇ।ਇਸ ਮੋਕੇ ਤੇ ਲਖਮਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਡੇਂਗੂ ਦਾ ਟੈਸਟ ਮੁਫ਼ਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਪੂਰੀਆਂ ਬਾਹਾਂ ਦੇ ਕਪੱੜੇ ਪਹਿਨੇ ਜਾਣ ਅਤੇ ਮੱਛਰਦਾਨੀਆਂ,ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ।ਇਸ ਮੌਕੇ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਸਲਾਈਡਾਂ ਵੀ ਬਣਾਈਆਂ ਗਈਆਂ।ਇਸ ਮੌਕੇ ਤੇ ਬੇਅੰਤ ਸਿੰਘ,ਗੁਰਪ੍ਰੀਤ ਸਿੰਘ,ਗੁਰਦੀਪ ਸਿੰਘ,ਗੁਰਿੰਦਰ ਸਿੰਘ ਅਤੇ ਪਤਵੰਤੇੇ ਸੱਜਣ ਹਾਜਰ ਸਨ।