ਬਰਖਾਸਤ ਕਾਂਸਟੇਬਲ ਅਮਨਦੀਪ ਕੌਰ 2 ਦਿਨਾਂ ਰਿਮਾਂਡ ‘ਤੇ

Published on: May 27, 2025 12:49 pm

ਪੰਜਾਬ


ਚੰਡੀਗੜ੍ਹ: 27 ਮਈ, ਦੇਸ਼ ਕਲਿੱਕ ਬਿਓਰੋ

ਆਮਦਨ ਤੋਂ ਵੱਧ ਮਾਮਲੇ ‘ਚ ਵਿਜੀਲੈਂਸ ਦੀ ਹਿਰਾਸਤ ‘ਚ ਨੌਕਰੀ ਤੋਂ ਬਰਖਾਸਤ ਅਮਨਦੀਪ ਕੌਰ ਨੂੰ ਅੱਜ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਦੀ ਮੰਗ ਕੀਤੀ। ਅਦਾਲਤ ਵੱਲੋਂ ਅਮਨਦੀਪ ਦਾ ਵਿਜੀਲੈਂਸ ਨੂੰ 2 ਦਿਨ ਦਾ ਰਿਮਾਂਡ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਕੱਲ੍ ਵਿਜੀਲੈਂਸ ਵੱਲੋਂ ਅਮਨਦੀਪ ਨੂੰ ਪੰਜਾਬੀ ਗਾਇਕਾ ਅਫ਼ਸਾਲਾ ਖਾਨ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਪਿਛਲੇ ਦਿਨੀਂ ਬਠਿੰਡਾ ਪੁਲਿਸ ਨੇ ਇਸ ਮਹਿਲਾ ਕਾਂਸਟੇਬਲ ਨੂੰ ਉਸ ਵੇਲੇ ਹਿਰਾਸਤ ਵਿਚ ਲੈ ਲਿਆ ਸੀ ਜਦੋਂ ਉਹ ਆਪਣੀ ਥਾਰ ਗੱਡੀ ਵਿਚ ਸਵਾਰ ਹੋ ਕੇ ਜਾ ਰਹੀ ਸੀ। ਜਦੋਂ ਉਸ ਦੀ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 17.71 ਗ੍ਰਾਮ ਚਿੱਟਾ ਮਿਲਿਆਸੀ। ਇਸ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਇਹ ਵੀ ਵਰਨਣਯੋਗ ਹੈ ਕਿ ਅਮਨਦੀਪ ਕੌਰ ਨੇ ਇਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਸ ਉਤੇ ਲਗਾਏ ਜਾ ਰਹੇ ਸਾਰੇ ਦੋਸ਼ ਝੂਠੇ ਹਨ। ਉਸਨੇ ਕਿਹਾ ਸੀ ਕਿ ਮੇਰੀ ਜਿਸ ਕੋਠੀ ਨੂੰ ਕਰੋੜ ਰੁਪਏ ਦੀ ਦੱਸਿਆ ਜਾ ਰਿਹਾ ਹੈ ਕਿ ਉਹ ਬੈਂਕ ਤੋਂ ਕਰਜ਼ਾ ਲੈ ਕੇ ਬਣਾਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।