ਯੂਨੀਵਰਸਿਟੀ ‘ਚ ਦਾਖ਼ਲਾ ਲੈ ਕੇ ਘਰ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਇੱਕ ਗੰਭੀਰ ਜ਼ਖਮੀ

Published on: May 28, 2025 11:29 am

ਪੰਜਾਬ


ਰਾਜਪੁਰਾ: 28 ਮਈ, ਦੇਸ਼ ਕਲਿੱਕ ਬਿਓਰੋ
ਰਾਜਪੁਰ-ਅੰਬਾਲਾ ਹਾਈਵੇ ‘ਤੇ ਹੋਏ ਭਿਆਨਕ ਹਾਦਸੇ ‘ਚ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਚੰਡੀਗੜ੍ਹ ਨੰਬਰ ਦੀ ਕਾਰ ਵਿੱਚ ਸਫ਼ਰ ਕਰ ਰਹੇ ਚਾਰ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚੌਥੇ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਜ਼ਖਮੀ ਨੌਜਵਾਨ ਨੂੰ ਅੰਬਾਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਇਹ ਚਾਰੇ ਨੌਜਵਾਨ ਇਕ ਨਿੱਜੀ ਯੂਨੀਵਰਸਿਟੀ ਵਿੱਚ ਦਾਖ਼ਲਾ ਲੈਣ ਲਈ ਆਏ ਸਨ। ਦਾਖ਼ਲਾ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਉਹ ਆਪਣੀ ਕਾਰ ਰਾਹੀਂ ਵਾਪਸ ਅੰਬਾਲਾ ਜਾ ਰਹੇ ਸਨ। ਘੱਗਰ ਸਰਾਏ ਨੇੜੇ ਉਨ੍ਹਾਂ ਦੀ ਕਾਰ ਦੀ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਚਾਰੇ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨ ਅੰਬਾਲਾ ਦੇ ਐਮਐਮ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।