ਸੁਰੱਖਿਆ ਮਾਮਲੇ ‘ਚ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 10 ਜੁਲਾਈ ਨੂੰ

Published on: May 28, 2025 4:48 pm

ਪੰਜਾਬ

ਚੰਡੀਗੜ੍ਹ: 28 ਮਈ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੀ ਸੁਰੱਖਿਆ ਲਈ ਪਾਈ ਪਟੀਸ਼ਨ ਬਾਰੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਵਧੀਕ ਸਾਲਿਸਟਰ ਜਨਰਲ ਕਿਸੇ ਹੋਰ ਅਦਾਲਤ ’ਚ ਰੁੱਝੇ ਹੋਏ ਹੋਣ ਕਾਰਨ ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੇ ਕੋਰਟ ਤੋਂ ਸਮਾਂ ਮਗਿਆਤਾਂ ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ ਲਈ 10 ਜੁਲਾਈ ਤਹਿ ਕੀਤੀ ਗਈ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਅਗਲੀ ਸੁਣਵਾਈ ਤੱਕ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ’ਚ ਢਿੱਲ ਨਾ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।