ਓਪਨ ਸਕੂਲ ਦਾਖਲਿਆਂ ਲਈ ਸ਼ਡਿਊਲ ਜਾਰੀ

ਪੰਜਾਬ

ਐੱਸ .ਏ. ਐੱਸ ਨਗਰ, 29 ਮਈ, ਦੇਸ਼ ਕਲਿੱਕ ਬਿਓਰੋ ; 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੂਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫੀਸ ਦਾਖਲਾ ਲੈਣ ਦੀ ਅੰਤਿਮ ਮਿਤੀ 31 ਅਗਸਤ 2025 ਹੈ। ਮਿਤੀ 01 ਸਤੰਬਰ, 2025 ਤੋਂ 31 ਅਕਤੂਬਰ 2025 ਤੱਕ 1500/- ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖਲਾ ਲਿਆ ਜਾ ਸਕਦਾ ਹੈ। ਇਹਨਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖਲਾ ਮਿਤੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਉਪਲਬਧ ਹੈ), ਬੋਰਡ ਦੇ ਖੇਤਰੀ ਦਫਤਰਾਂ ਰਾਹੀਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ ਤੇ ਵੀ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰੀਕ੍ਰਿਆ ਰਾਹੀਂ ਦਾਖਲਾ ਫਾਰਮ ਭਰ ਸਕਣਗੇ। ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਦੁਆਰਾ ਬੋਰਡ ਵੱਲੋਂ ਨਿਰਧਾਰਿਤ ਦਾਖਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈਬ ਸਾਈਟ www.pseb.ac.in ਤੇ ਉਪਲਬਧ ਹਨ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।