ਚਮਕੌਰ ਸਾਹਿਬ / ਮੋਰਿੰਡਾ 29 ਮਈ ਭਟੋਆ
Sukhdev Singh Dhindsa: ਬਜੁਰਗ ਟਕਸਾਲੀ ਅਕਾਲੀ ਆਗੂ ਮਰਹੂਮ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸਕੱਤਰ ਜਰਨਲ ਸ਼੍ਰੋਮਣੀ ਅਕਾਲੀ ਦਲ ਦਾ ਵਿਛੌੜਾ ਅਸਿਹ ਤੇ ਅਕਿਹ ਹੈ । ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤਾ । ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆ ਸੇਵਾਵਾਂ ਦਿੱਤੀਆਂ ਹਨ। ਸ੍ਰੀ ਪੀਰਮੁਹੰਮਦ ਨੇ ਕਿਹਾ ਕਿ ਉਨ੍ਹਾਂ ਨੂੰ Dhindsaਨਾਲ ਲੰਮਾ ਸਮਾਂ ਵਿਚਰਨ ਦਾ ਮੌਕਾ ਮਿਲਿਆ, ਉਹ ਬੇਹੱਦ ਸਾਂਤ ਸੁਭਾਅ ਦੇ ਮਾਲਕ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਉਨ੍ਹਾਂ ਦੀ ਫਿਕਰਮੰਦੀ ਸਿਖਰ ਤੇ ਸੀ । ਉਨ੍ਹਾਂ ਦੱਸਿਆ ਕਿ ਆਖਰੀ ਵਾਰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਉਨ੍ਹਾਂ ਨਾਲ ਮਿਲਾਪ ਹੋਇਆ ਸੀ ਤਾਂ ਉਸ ਵੇਲੇ ਵੀ ਉਨ੍ਹਾਂ ਇਹੋ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਸਮਝਾਉਣ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਕੇ ਤਿਆਗ ਦਿਖਾਵੇ । ਉਨ੍ਹਾਂ ਕਿਹਾ ਕਿ ਇਕ ਸਿਆਣੇ ਸਿੱਖ ਆਗੂ ਸ੍ਰੀ Dhindsa ਦੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਸਿਆਸਤ ਨੂੰ ਵੱਡਾ ਧੱਕਾ ਲੱਗਿਆ ਹੈ । ਉਨ੍ਹਾਂ ਢੀਂਡਸਾ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ।